Punjab
ਰਾਹੁਲ ਗਾਂਧੀ ਤੋਂ ਅੱਜ ਫਿਰ ਪੁੱਛਗਿੱਛ ਕਰੇਗੀ ED

ਨੈਸ਼ਨਲ ਹੈਰਾਲਡ ਮਾਮਲੇ ਵਿੱਚ ਅੱਜ ਇੱਕ ਵਾਰ ਫਿਰ ਈਡੀ ਕਾਂਗਰਸ ਆਗੂ ਰਾਹੁਲ ਗਾਂਧੀ ਤੋਂ ਪੁੱਛਗਿੱਛ ਕਰੇਗੀ। ਅੱਜ ਹੋਣ ਵਾਲੀ ਪੇਸ਼ਕਾਰੀ ਨੂੰ ਲੈ ਕੇ ਕਾਂਗਰਸ ਫਿਰ ਤੋਂ ਵੱਡੇ ਪ੍ਰਦਰਸ਼ਨ ਦੀ ਤਿਆਰੀ ਕਰ ਰਹੀ ਹੈ। ਇਸ ਧਰਨੇ ਵਿੱਚ ਸ਼ਾਮਲ ਹੋਣ ਲਈ ਕਈ ਵਰਕਰ ਦਿੱਲੀ ਆ ਰਹੇ ਹਨ। ਦੱਸ ਦੇਈਏ ਕਿ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਰਾਹੁਲ ਗਾਂਧੀ ਤੋਂ ਹੁਣ ਤੱਕ ਕਰੀਬ 30 ਘੰਟੇ ਪੁੱਛਗਿੱਛ ਹੋ ਚੁੱਕੀ ਹੈ। ਰਾਹੁਲ ਦੇ ਜਵਾਬਾਂ ਤੋਂ ਅਸੰਤੁਸ਼ਟ ਈਡੀ ਨੇ ਅੱਜ ਫਿਰ ਤਲਬ ਕੀਤਾ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ ਨੇ ਆਪਣੀ ਮਾਂ ਸੋਨੀਆ ਗਾਂਧੀ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ 17 ਤੋਂ 20 ਜੂਨ ਤੱਕ ਪੁੱਛਗਿੱਛ ਲਈ ਪੇਸ਼ ਹੋਣ ਤੋਂ ਛੋਟ ਦੇਣ ਦੀ ਬੇਨਤੀ ਕੀਤੀ ਸੀ।