Connect with us

Delhi

ਸ਼ਰਾਬ ਨੀਤੀ ਮਾਮਲੇ ‘ਚ ਅੱਜ ਈਡੀ ਦੇ ਵੱਲੋਂ ਕੇਜਰੀਵਾਲ ਤੋਂ ਕੀਤੀ ਜਾਵੇਗੀ ਪੁੱਛਗਿੱਛ

Published

on

arvind kejriwal

2 ਨਵੰਬਰ 2023: ਸ਼ਰਾਬ ਨੀਤੀ ਮਾਮਲੇ ‘ਚ ਜਾਂਚ ਏਜੰਸੀ ਈਡੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰੇਗੀ। ਪੁੱਛਗਿੱਛ ਲਈ ਜਾਣ ਤੋਂ ਪਹਿਲਾਂ, ਕੇਜਰੀਵਾਲ ਨੇ ਈਡੀ ਨੂੰ ਜਵਾਬ ਦਿੱਤਾ ਹੈ ਕਿ ਇਹ ਨੋਟਿਸ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੈ। ਇਹ ਭਾਜਪਾ ਦੇ ਕਹਿਣ ‘ਤੇ ਭੇਜਿਆ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੈਂ ਚੋਣ ਪ੍ਰਚਾਰ ਲਈ ਚਾਰ ਰਾਜਾਂ ‘ਚ ਨਾ ਜਾ ਸਕਾ । ਈਡੀ ਨੂੰ ਇਹ ਨੋਟਿਸ ਵਾਪਸ ਲੈਣਾ ਚਾਹੀਦਾ ਹੈ।

ਓਥੇ ਹੀ ਦੱਸ ਦੇਈਏ ਕਿ CM ਅਰਵਿੰਦ ਕੇਜਰੀਵਾਲ ਨੂੰ 10:30 ਵਜੇ ਈਡੀ ਨੇ ਦਫ਼ਤਰ ਬੁਲਾਇਆ ਹੈ । ਇਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮਨਿਵਾਸ ਗੋਇਲ ਕੇਜਰੀਵਾਲ ਦੇ ਘਰ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਸੰਭਾਵਨਾ ਹੈ ਕਿ ਕੇਜਰੀਵਾਲ 10 ਵਜੇ ਰਾਜਘਾਟ ਜਾ ਸਕਦੇ ਹਨ। ਇਸ ਸਬੰਧੀ ਰਾਜਘਾਟ ‘ਤੇ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

ਈਡੀ ਨੇ 30 ਅਕਤੂਬਰ ਨੂੰ ਕੇਜਰੀਵਾਲ ਨੂੰ ਸੰਮਨ ਭੇਜਿਆ ਸੀ। ਇਸ ਮਾਮਲੇ ‘ਚ ਅਪ੍ਰੈਲ ‘ਚ ਕੇਜਰੀਵਾਲ ਤੋਂ ਸੀਬੀਆਈ ਨੇ ਕਰੀਬ 9.5 ਘੰਟੇ ਪੁੱਛਗਿੱਛ ਕੀਤੀ ਸੀ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ‘ਆਪ’ ਸੰਸਦ ਸੰਜੇ ਸਿੰਘ ਸ਼ਰਾਬ ਨੀਤੀ ਮਾਮਲੇ ‘ਚ ਜੇਲ੍ਹ ‘ਚ ਬੰਦ ਹਨ।