Connect with us

Uncategorized

ਸਿੱਖਿਆ ਵਿਭਾਗ ਨੇ ਤਰੱਕੀ ਵਾਸਤੇ ਅਧਿਆਪਕਾਂ ਅਤੇ ਗੈਰ ਅਧਿਆਪਨ ਕਰਮਚਾਰੀਆਂ ਨੂੰ ਆਪਣੇ ਦਸਤਾਵੇਜ਼ ਅੱਪਲੋਡ ਕਰਨ ਲਈ ਹੋਰ ਸਮਾਂ ਦਿੱਤਾ

Published

on

punjab school education department

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਅਤੇ ਗੈਰ ਅਧਿਆਪਨ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਉਨਾਂ ਨੂੰ ਤਰੱਕੀਆਂ ਦੇ ਸਬੰਧ ਵਿੱਚ ਆਪਣੇ ਸਬੰਧਤ ਦਸਤਾਵੇਜ਼ ਅੱਪਲੋਡ ਕਰਨ ਲਈ ਹੋਰ ਸਮਾਂ ਦੇ ਦਿੱਤਾ ਹੈ। ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਅਤੇ ਗੈਰ ਅਧਿਆਪਨ ਕਰਮਚਾਰੀਆਂ (ਕਲਰਕ, ਜੂਨੀਅਰ ਸਹਾਇਕ, ਸਟੈਨੋ ਟਾਇਪਿਸਟ, ਜੂਨੀਅਰ ਸਕੇਲ ਸਟੈਨੋਗ੍ਰਾਫਰ, ਲਾਇਬ੍ਰੇਰੀਅਨ, ਸਹਾਇਕ ਲਾਇਬ੍ਰੇਰੀਅਨ, ਲਾਇਬ੍ਰਰੇਰੀ ਰਿਸਟੋਰਰ ਅਤੇ ਸੀਨੀਅਰ ਲਾਇਬ੍ਰੇਰੀ ਅਟੈਂਡੈਂਟ) ਦੀ ਤਰੱਕੀ ਕਰਨ ਲਈ ਉਨਾਂ ਨੂੰ ਆਪਣੀਆਂ ਗੁਪਤ ਰਿਪੋਰਟਾਂ, ਵਿਦਿਆਕ ਯੋਗਤਾ ਦੇ ਸਰਟੀਫਿਕੇਟ ਅਤੇ ਸਰਵਿਸ ਰਿਕਾਰਡ ਸਬੰਧੀ ਸਾਰਾ ਡਾਟਾ 17 ਅਪ੍ਰੈਲ ਤੱਕ ਅੱਪਲੋਡ  ਕਰਨ ਲਈ ਆਖਿਆ ਗਿਆ ਸੀ। ਪਰ ਵਿਭਾਗ ਦੀ ਈ-ਪੋਰਟਲ ਸਹੀ ਢੰਗ ਨਾਲ ਕੰਮ ਨਾ ਕਰਨ ਕਰਕੇ ਬਹੁਤ ਸਾਰੇ ਕਰਮਚਾਰੀ ਆਪਣਾ ਡਾਟਾ ਆਨ ਲਾਈਨ ਅੱਪਲੋਡ ਨਹੀਂ ਕਰ ਸਕੇ। ਇਸ ਕਰਕੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਆਪਣਾ ਡਾਟਾ ਅੱਪ ਲੋਡ ਕਰਨ ਲਈ 22 ਅਪ੍ਰੈਲ ਤੱਕ ਦਾ ਹੋਰ ਸਮਾਂ ਦਿੱਤਾ ਗਿਆ ਹੈ।