Punjab
ਸਿੱਖਿਆ ਮੰਤਰੀ ਬੈਂਸ ਸਰਕਾਰੀ ਸਕੂਲਾਂ ‘ਚ ਰੱਖੇ ਸੁਰੱਖਿਆ ਗਾਰਡਾਂ ਨਾਲ ਕਰਨਗੇ ਮੁਲਾਕਾਤ

ਲੁਧਿਆਣਾ 4 ਅਕਤੂਬਰ 2023 : ਜੇਕਰ ਪੰਜਾਬ ਦੇ ਪਿਛਲੇ ਇਤਿਹਾਸ ‘ਤੇ ਨਜ਼ਰ ਮਾਰੀਏ ਤਾਂ ਜ਼ਿਆਦਾਤਰ ਸਿੱਖਿਆ ਮੰਤਰੀ ਉੱਚ ਅਧਿਕਾਰੀਆਂ ਨਾਲ ਹੀ ਬੰਦ ਕਮਰਾ ਮੀਟਿੰਗਾਂ ਕਰਦੇ ਦੇਖੇ ਗਏ ਹਨ ਪਰ ਪੰਜਾਬ ਦੀ ‘ਆਪ’ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਕਸਰ ਹੀ ਸਕੂਲਾਂ ‘ਚ ਪਹੁੰਚ ਕੇ ਬੱਚਿਆਂ ਤੇ ਅਧਿਆਪਕਾਂ ਨਾਲ ਮੁਲਾਕਾਤ ਕੇਰ ਰਹੇ ਹਨ ।ਹੁਣ ਬੈਂਸ ਸੂਬੇ ਦੇ ਸਰਕਾਰੀ ਸਕੂਲਾਂ ‘ਚ ਤਾਇਨਾਤ ਸੁਰੱਖਿਆ ਗਾਰਡਾਂ ਨਾਲ ਵੀ ਮੀਟਿੰਗ ਕਰਨਗੇ।
ਜੀ ਹਾਂ, ਬੁੱਧਵਾਰ ਨੂੰ ਸਿੱਖਿਆ ਮੰਤਰੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੀਮਤੀ ਸਮਾਨ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਨਿਯੁਕਤ ਕੀਤੇ ਗਏ ਨਵੇਂ ਸੁਰੱਖਿਆ ਗਾਰਡਾਂ ਦੀ ਕਲਾਸ ਲੈਣਗੇ। ਖਾਸ ਗੱਲ ਇਹ ਹੈ ਕਿ ਇਹ ਕਲਾਸ ਲੁਧਿਆਣਾ ਦੇ ਰੋਜ਼ ਗਾਰਡਨ ਨੇੜੇ ਸਥਿਤ ਮੈਰੀਟੋਰੀਅਸ ਸਕੂਲ ਵਿਖੇ ਦੁਪਹਿਰ 12 ਵਜੇ ਲਈ ਜਾਵੇਗੀ। ਇਸ ਵਿੱਚ ਲੁਧਿਆਣਾ ਦੇ ਨਾਲ-ਨਾਲ ਨੇੜਲੇ ਜ਼ਿਲ੍ਹਿਆਂ ਤੋਂ 100 ਦੇ ਕਰੀਬ ਸੁਰੱਖਿਆ ਗਾਰਡ ਭਾਗ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਮੰਤਰੀ ਸੁਰੱਖਿਆ ਗਾਰਡਾਂ ਨੂੰ ਡਿਊਟੀ ਦੇ ਨਾਲ-ਨਾਲ ਹੋਰ ਜਾਣਕਾਰੀ ਵੀ ਦੇਣਗੇ।
ਦੱਸ ਦਈਏ ਕਿ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਤੋਂ ਬਾਅਦ ਹੀ ‘ਆਪ’ ਸਰਕਾਰ ਨੇ ਸਕੂਲਾਂ ਦੀ ਸੁਰੱਖਿਆ ਲਈ ਸੁਰੱਖਿਆ ਗਾਰਡ ਲਗਾਉਣ ਦਾ ਫੈਸਲਾ ਕੀਤਾ ਸੀ। ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਇਸ ਮੀਟਿੰਗ ਵਿੱਚ ਹੋਰਨਾਂ ਸਕੂਲਾਂ ਦੇ ਸੁਰੱਖਿਆ ਗਾਰਡ ਅਤੇ ਆਨਲਾਈਨ ਵੀ.ਸੀ. ਜ਼ਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਐਲੀਮੈਂਟਰੀ/ਸੈਕੰਡਰੀ ਸਿੱਖਿਆ ਦੇ ਵੀ.ਸੀ. ਦੇ ਕਮਰੇ ‘ਚ ਮੀਟਿੰਗ ‘ਚ ਸ਼ਿਰਕਤ ਕਰਨਗੇ। ਇਸ ਸਬੰਧੀ ਸਕੂਲ ਸਿੱਖਿਆ ਵਿਭਾਗ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਉਹ ਆਪਣੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਤਾਇਨਾਤ ਸੁਰੱਖਿਆ ਗਾਰਡਾਂ ਨੂੰ ਸਵੇਰੇ 11 ਵਜੇ ਆਨਲਾਈਨ ਸੂਚਨਾ ਦੇਣ। ਜ਼ਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਐਲੀਮੈਂਟਰੀ ਸਿੱਖਿਆ/ਸੈਕੰਡਰੀ ਸਿੱਖਿਆ ਦੇ ਵੀ.ਸੀ. ਕਮਰਾ ਮੀਟਿੰਗ ਵਿੱਚ ਸ਼ਾਮਲ ਕਰਨ ਲਈ ਸਬੰਧਤ ਸਕੂਲ ਮੁਖੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਤਾਇਨਾਤ ਕੈਂਪਸ ਪ੍ਰਬੰਧਕਾਂ ਨਾਲ 6 ਅਕਤੂਬਰ ਨੂੰ ਸਵੇਰੇ 10 ਵਜੇ ਆਡੀਟੋਰੀਅਮ ਮਿਉਂਸਪਲ ਬਿਲਡਿੰਗ, ਸੈਕਟਰ-45, ਚੰਡੀਗੜ੍ਹ ਵਿੱਚ ਮੀਟਿੰਗ ਕਰਨਗੇ।