Politics
ਸਿੱਖਿਆ ਮੰਤਰੀ ਵੱਲੋਂ ‘ਅੰਬੈਸਡਰ ਆਫ਼ ਹੋਪ’ ਦੇ ਜੇਤੂਆਂ ਨੂੰ ਐਪਲ ਆਈਪੈਡ, ਲੈਪਟਾਪ ਤੇ ਐਂਡਰਾਇਡ ਟੇਬਲੇਟਸ ਨਾਲ ਕੀਤਾ ਸਨਮਾਨਿਤ
ਜ਼ਿਲ੍ਹਾ ਹੁਸ਼ਿਆਰਪੁਰ, ਫਤਹਿਗੜ ਸਾਹਿਬ, ਐਸ.ਬੀ.ਐੱਸ. ਨਗਰ, ਰੂਪਨਗਰ ਅਤੇ ਐਸ.ਏ.ਐਸ.ਨਗਰ ਦੇ ਪਹਿਲੇ, ਦੂਜੇ ਅਤੇ ਤੀਜੇ ਇਨਾਮ ਜੇਤੂਆਂ ਨੂੰ ਭਵਿੱਖ ਵਿਚ ਹੋਰ ਉਚਾਈਆਂ ਪ੍ਰਾਪਤ ਕਰਨ ਦੀ ਸਲਾਹ ਦਿੱਤੀ
ਚੰਡੀਗੜ੍ਹ, 07 ਸਤੰਬਰ: ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪੰਜਾਬ ਭਵਨ ਚੰਡੀਗੜ ਵਿਖੇ ਕੋਵੀਡ-19 ਮਹਾਂਮਾਰੀ ਦੇ ਮੱਦੇਨਜ਼ਰ ਇੱਕ ਸੰਖੇਪ ਸਮਾਰੋਹ ਦੌਰਾਨ ਰਾਜ ਦੇ ਪੰਜ ਜ਼ਿਲ੍ਹਿਆਂ ਨਾਲ ਸਬੰਧਤ ‘ਅੰਬੈਸਡਰ ਆਫ਼ ਹੋਪ’ ਦੇ ਜੇਤੂਆਂ ਨੂੰ ਐਪਲ ਆਈਪੈਡ, ਲੈਪਟਾਪ ਅਤੇ ਐਂਡਰਾਇਡ ਟੇਬਲੇਟਸ ਨਾਲ ਸਨਮਾਨਿਤ ਕੀਤਾ।
ਜ਼ਿਲ੍ਹਾ ਹੁਸ਼ਿਆਰਪੁਰ, ਫਤਹਿਗੜ ਸਾਹਿਬ, ਐਸ.ਬੀ.ਐੱਸ. ਨਗਰ, ਰੂਪਨਗਰ ਅਤੇ ਐਸ.ਏ.ਐਸ.ਨਗਰ ਦੇ ਪਹਿਲੇ, ਦੂਜੇ ਅਤੇ ਤੀਜੇ ਇਨਾਮ ਜੇਤੂਆਂ ਨੂੰ ਭਵਿੱਖ ਵਿਚ ਹੋਰ ਉਚਾਈਆਂ ਪ੍ਰਾਪਤ ਕਰਨ ਦੀ ਸਲਾਹ ਦਿੰਦਿਆਂ ਸਿੱਖਿਆ ਮੰਤਰੀ ਵਿਜੈ ਸਿੰਗਲਾ ਨੇ ਕਿਹਾ ਕਿ ਸਿੱਖਣ ਦਾ ਹਮੇਸ਼ਾ ਇਰਾਦਾ ਹੋਣਾ ਚਾਹੀਦਾ ਹੈ ਅਤੇ ਵਿਦਿਆਰਥੀਆਂ ਨੂੰ ਗਲਤੀਆਂ ਤੋਂ ਡਰਨਾ ਨਹੀਂ ਚਾਹੀਦਾ ਅਤੇ ਉਦੇਸ਼ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਜ਼ਿੰਦਗੀ ਵਿਚ ਪਾਜ਼ੀਟਿਵ ਢੰਗ ਨਾਲ ਲਓ।
Continue Reading