Connect with us

Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਲਜਿੰਦਰ ਕੌਰ ਨੂੰ ਕੀਤਾ ਗਿਆ ਸਸਪੈਂਡ

Published

on

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ (ਤਰਨਤਾਰਨ) ਦਲਜਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਵਿਦਿਆਰਥੀਆਂ ਲਈ ਵਰਦੀਆਂ ਦੀ ਖਰੀਦ ਸਬੰਧੀ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ਾਂ ਤਹਿਤ ਇਹ ਕਾਰਵਾਈ ਕੀਤੀ ਗਈ ਸੀ। ਇਸ ਸਬੰਧੀ ਕੁਝ ਸਮਾਂ ਪਹਿਲਾਂ ਸਿੱਖਿਆ ਮੰਤਰੀ ਨੂੰ ਸ਼ਿਕਾਇਤ ਕੀਤੀ ਗਈ ਸੀ, ਜਿਸ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਦਲਜਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ।