Connect with us

Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੰਗਰੂਰ ਦੇ ਮੈਰੀਟੋਰੀਅਸ ਸਕੂਲ ਮਾਮਲੇ ਤੋਂ ਬਾਅਦ ਲਿਆ ਅਹਿਮ ਫੈਸਲਾ

Published

on

2 ਦਸੰਬਰ 2023: ਸੰਗਰੂਰ ਦੇ ਮੈਰੀਟੋਰੀਅਸ ਸਕੂਲ ਦੇ ਹੋਸਟਲ ਵਿੱਚ ਖਰਾਬ ਖਾਣਾ ਖਾਣ ਕਾਰਨ ਬੱਚਿਆਂ ਦੇ ਬਿਮਾਰ ਹੋਣ ਤੋਂ ਬਾਅਦ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਮੈਰੀਟੋਰੀਅਸ ਸਕੂਲ ਵਿੱਚ 5 ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਖਰਾਬ ਖਾਣਾ ਖਾਣ ਨਾਲ ਬੀਮਾਰ ਹੋਏ ਕਈ ਬੱਚੇ ਅਜੇ ਵੀ ਹਸਪਤਾਲ ‘ਚ ਦਾਖਲ ਹਨ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਾਰਵਾਈ ਕਰਦਿਆਂ ਕਿਹਾ ਹੈ ਕਿ ਇਸ ਮਾਮਲੇ ਵਿੱਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਦੱਸ ਦੇਈਏ ਕਿ ਭਵਾਨੀਗੜ੍ਹ ਨੇੜੇ ਘਾਬਦਾ ਵਿੱਚ ਮੈਰੀਟੋਰੀਅਸ ਸਕੂਲ ਦੇ ਹੋਸਟਲ ਵਿੱਚ ਖਰਾਬ ਖਾਣਾ ਖਾਣ ਕਾਰਨ 60 ਦੇ ਕਰੀਬ ਬੱਚੇ ਬਿਮਾਰ ਹੋ ਗਏ ਸਨ। ਇਸ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਾਰਵਾਈ ਕਰਦਿਆਂ ਸਕੂਲ ਦੇ ਹੋਸਟਲ ਦੀ ਕੰਟੀਨ ਦਾ ਠੇਕਾ ਰੱਦ ਕਰਕੇ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ ਹੈ। ਸਿੱਖਿਆ ਮੰਤਰੀ ਨੇ ਇਸ ਮਾਮਲੇ ਵਿੱਚ 24 ਘੰਟਿਆਂ ਵਿੱਚ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਸਕੂਲ ਦੀ ਕੰਟੀਨ ਦੇ ਠੇਕੇਦਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।