Ludhiana
ਲੁਧਿਆਣਾ ਦੇ ਬੱਦੋਵਾਲ ਸਕੂਲ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

31ਅਗਸਤ 2023: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਬੱਦੋਵਾਲ ਦੇ ਸਰਕਾਰੀ ਸਕੂਲ ਦਾ ਜਾਇਜ਼ਾ ਲੈਣ ਪਹੁੰਚੇ ਹਨ। ਬੈਂਸ ਨੇ ਹਾਦਸੇ ਵਿੱਚ ਮਰਨ ਵਾਲੀ ਮਹਿਲਾ ਅਧਿਆਪਕਾ ਰਵਿੰਦਰ ਕੌਰ ਦੇ ਘਰ ਜਾ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਮੰਤਰੀ ਬੈਂਸ ਨੇ ਬੱਦੋਵਾਲ ਦੇ ਸਰਕਾਰੀ ਐਮੀਨੈਂਸ ਸਕੂਲ ਵਿੱਚ ਹੋਏ ਹਾਦਸੇ ਦਾ ਜਾਇਜ਼ਾ ਲਿਆ। ਉਨ੍ਹਾਂ ਸਕੂਲ ਸਟਾਫ਼ ਨਾਲ ਵੀ ਗੱਲਬਾਤ ਕੀਤੀ। ਬੈਂਸ ਸਣੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵੀ ਮੌਜ਼ੂਦ ਰਹੀ। ਉਨ੍ਹਾਂ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ‘ਤੇ ਗੁਰਦੁਆਰਾ ਸਾਹਿਬ ਵਿਖੇ ਸ਼ਿਫਟ ਹੋਏ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ।