Corona Virus
ਵਿੱਦਿਅਕ ਅਦਾਰੇ 30 ਜੂਨ ਤੱਕ ਬੰਦ ਰਹਿਣਗੇ – ਮੁੱਖ ਮੰਤਰੀ
ਚੰਡੀਗੜ੍ਹ, 11 ਅਪ੍ਰੈਲ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਨੇ ਵੀਡੀਓ ਕਾਨਫਰੰਸ ਰਾਹੀਂ ਇਕ ਮੀਟਿੰਗ ਕੀਤੀ, ਜਿਸ ਵਿੱਚ ਉਹਨਾਂ ਦੱਸਿਆ ਕਿ ਪੰਜਾਬ ਵਿੱਚ ਪਹਿਲਾਂ ਹੀ 1 ਮਈ ਤੱਕ ਕਰਫ਼ਿਊ ਦਾ ਫੈਸਲਾ ਲਿਆ ਗਿਆ ਸੀ ਅਤੇ ਜਿਸਤੋਂ ਬਾਅਦ ਹੁਣ ਸਾਰੇ ਵਿਦਿਅਕ ਅਦਾਰਿਆਂ ਨੂੰ 30 ਜੂਨ ਤੱਕ ਬੰਦ ਕਰ ਦਿੱਤਾ ਜਾਵੇਗਾ ਅਤੇ ਬੋਰਡ ਦੀਆਂ ਪ੍ਰੀਖਿਆਵਾਂ ਵੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। 1 ਮਈ ਤੱਕ ਜਨਤਕ ਸੇਵਾਵਾਂ ਦੇ ਵਾਹਨਾਂ ਦੀ ਮਨਾਹੀ ਦੇ ਨਾਲ ਨਾਲ ਧਾਰਾ 144 ਵੀ ਪੰਜਾਬ ‘ਚ ਲਾਗੂ ਕੀਤੀ ਗਈ ਹੈ।