Connect with us

punjab

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸਦਨ ਵੱਲੋਂ ਅੱਠ ਬਿੱਲ ਪਾਸ – ਰਾਣਾ ਕੇ.ਪੀ.ਸਿੰਘ

Published

on

punjab vidhan sabha

ਪੰਜਾਬ ਵਿਧਾਨ ਸਭਾ ਵੱਲੋਂ ਅੱਜ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਅਗਵਾਈ ਹੇਠ ਬਜਟ ਇਜਲਾਸ ਵਿੱਚ ਅੱਠ ਮਹੱਤਵਪੂਰਨ ਬਿੱਲ ਪਾਸ ਕੀਤੇ ਗਏ।  ਇਸ ਸਬੰਧੀ ਜਾਣਕਾਰੀ ਪ੍ਰਾਪਤ ਕਰਦਿਆਂ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਅਮਿਟੀ ਯੂਨੀਵਰਸਿਟੀ ਪੰਜਾਬ ਬਿੱਲ, 2021, ਇੰਡੀਅਨ ਪਾਰਟਨਰਸ਼ਿਪ ਬਿੱਲ, 2021 ਅਤੇ ਪੰਜਾਬ ਬਿਊਰੋ ਆਫ਼ ਇਨਵੈਸਮੈਂਟ ਪ੍ਰਮੋਸ਼ਨ ਬਿੱਲ 2021 ਸਮੇਤ ਤਿੰਨ ਬਿੱਲ ਪੇਸ਼ ਕੀਤੇ ਗਏ ਜਿਨਾਂ ਨੂੰ ਬਜਟ ਸੈਸ਼ਨ ਵਿੱਚ ਪਾਸ ਕੀਤਾ ਗਿਆ।

ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪਿ੍ਰਜਨਜ਼ ਬਿੱਲ, 2021 ਅਤੇ ਪੰਜਾਬ ਸਹਿਕਾਰੀ ਸਭਾਵਾਂ ਬਿੱਲ ਸਮੇਤ ਦੋ ਅਹਿਮ ਬਿੱਲ ਪੇਸ਼ ਕੀਤੇ ਗਏ ਜਿਨਾਂ ਨੂੰ ਵਿਧਾਨ ਸਭ ਦੇ ਬਜਟ ਸੈਸ਼ਨ ਵਿੱਚ ਪਾਸ ਕੀਤਾ ਗਿਆ। ਇਸੇ ਤਰ੍ਹਾਂ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ ਬਿੱਲ, 2021 ਪੇਸ਼ ਕੀਤਾ ਗਿਆ। ਜਿਸਨੂੰ ਸੈਸ਼ਨ ਵਿੱਚ ਵਿੱਚ ਪਾਸ ਕੀਤਾ ਗਿਆ। ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰਾ ਸਿੰਗਲਾ ਵੱਲੋਂ ਪੰਜਾਬ ਆਬਕਾਰੀ ਬਿੱਲ, 2021 ਅਤੇ ਪੰਜਾਬ ਐਜੂਕੇਸ਼ਨ ਬਿੱਲ, 2021 ਸਮੇਤ ਦੋ ਮਹੱਤਵਪੂਰਨ ਬਿੱਲ ਪੇਸ਼ ਕੀਤੇ ਗਏ।