Punjab
ਵੋਟਾਂ ਵਾਲੇ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ
LOK SABHA ELECTIONS : ਹੁਕਮ ਜਾਰੀ ਕਰਦਿਆਂ ਚੋਣ ਕਮਿਸ਼ਨ ਨੇ ਕਿਹਾ ਕਿ ਚੋਣਾਂ ਕਾਰਨ 1 ਜੂਨ ਨੂੰ ਛੁੱਟੀ ਰਹੇਗੀ| ਇਸ ਦਿਨ ਸਰਕਾਰੀ ਅਦਾਰਿਆਂ, ਗੈਰ-ਸਰਕਾਰੀ ਅਦਾਰਿਆਂ, ਬੈਂਕਾਂ, ਫੈਕਟਰੀਆਂ ਅਤੇ ਦੁਕਾਨਾਂ ਵਿੱਚ ਛੁੱਟੀ ਰਹੇਗੀ ਤਾਂ ਜੋ ਲੋਕ ਆਪਣੀ ਵੋਟ ਪਾਉਣ ਲਈ ਜਾ ਸਕਣ।
ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਹੁਕਮ ਜਾਰੀ ਕੀਤੇ ਹਨ ਕਿ ਸ਼ਰਾਬ ਦੇ ਠੇਕੇ 30 ਮਈ ਸ਼ਾਮ 6 ਵਜੇ ਤੋਂ 1 ਜੂਨ ਸ਼ਾਮ 6 ਵਜੇ ਤੱਕ ਬੰਦ ਰਹਿਣਗੇ। 4 ਜੂਨ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਪੂਰਾ ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ।ਇਸ ਕਾਰਨ ਰੈਸਟੋਰੈਂਟਾਂ ਅਤੇ ਪੱਬਾਂ ਨੂੰ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਰੈਸਟੋਰੈਂਟ, ਕਲੱਬ, CSD ਕੰਟੀਨਾਂ, ਦੁਕਾਨਾਂ ਜਾਂ ਜਨਤਕ ਥਾਵਾਂ ‘ਤੇ ਨਾ ਤਾਂ ਸ਼ਰਾਬ ਵੇਚੀ ਜਾਵੇਗੀ ਅਤੇ ਨਾ ਹੀ ਸਟਾਕ ਕੀਤੀ ਜਾਵੇਗੀ। ਇਨ੍ਹਾਂ ਹੁਕਮਾਂ ਨੂੰ ਬਿਨਾਂ ਲਾਇਸੈਂਸ ਵਾਲੀਆਂ ਥਾਵਾਂ ‘ਤੇ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।