Connect with us

Punjab

ਪੰਜਾਬ ‘ਚ ਰੁਕ ਜਾਵੇਗਾ ਚੋਣ ਪ੍ਰਚਾਰ, ਵੋਟਾਂ ਨੂੰ 1 ਦਿਨ ਬਾਕੀ

Published

on

ਪੰਜਾਬ ‘ਚ ਵੋਟਾਂ ਨੂੰ ਇੱਕ ਦਿਨ ਬਾਕੀ ਹੈ | ਪੰਜਾਬ ਵਿੱਚ ਕਰੀਬ 1 ਮਹੀਨੇ ਤੋਂ ਚੱਲ ਰਿਹਾ ਚੋਣ ਪ੍ਰਚਾਰ 30 ਮਈ ਦੀ ਸ਼ਾਮ 5 ਵਜੇ ਪੂਰੀ ਤਰ੍ਹਾਂ ਬੰਦ ਹੋ ਜਾਵੇਗਾ | ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਵਿੱਚ ਪਿਛਲੇ ਮਹੀਨੇ ਤੋਂ ਚੱਲ ਰਿਹਾ ਚੋਣ ਪ੍ਰਚਾਰ ਅੱਜ ਰੁਕ ਜਾਵੇਗਾ ਕਿਉਂਕਿ 1 ਜੂਨ ਨੂੰ ਹੋਣ ਜਾ ਰਹੀਆਂ ਵੋਟਾਂ ਲਈ 30 ਮਈ ਨੂੰ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਰੁਕ ਜਾਵੇਗਾ।

ਪੰਜਾਬ ‘ਚ 1 ਜੂਨ ਨੂੰ ਪੈਣਗੀਆਂ ਵੋਟਾਂ

ਪੰਜਾਬ ਵਿਚ 1 ਜੂਨ 2024 ਨੂੰ ਲੋਕ ਸਭਾ ਦੀਆਂ 7ਵੇਂ ਗੇੜ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੇ ਚੋਣ ਲੜੇ ਜਾਣਗੇ| 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰ ਹਨ | ਇਨ੍ਹਾਂ ਵਿੱਚੋਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ।

ਇਸ ਤੋਂ ਬਾਅਦ ਕੋਈ ਵੀ ਸਿਆਸੀ ਪਾਰਟੀ ਰੈਲੀਆਂ, ਜਲਸੇ, ਲਾਊਡ ਸਪੀਕਰ, ਪ੍ਰਚਾਰ ਵਾਹਨਾਂ ਅਤੇ ਹੋਰ ਪ੍ਰਚਾਰ ਦੇ ਤਰੀਕਿਆਂ ਦੀ ਵਰਤੋਂ ਨਹੀਂ ਕਰ ਸਕੇਗੀ। ਸਿਰਫ਼ ਸਿਆਸੀ ਪਾਰਟੀਆਂ ਹੀ 4 ਲੋਕਾਂ ਨਾਲ ਘਰ-ਘਰ ਪ੍ਰਚਾਰ ਕਰ ਸਕਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਨੇ ਚੋਣ ਜ਼ਾਬਤੇ ਅਤੇ ਨਿਯਮਾਂ ਨੂੰ ਲਾਗੂ ਕਰਨ ਲਈ ਵੀ ਕਮਰ ਕੱਸ ਲਈ ਹੈ ਅਤੇ ਵੋਟਾਂ ਬਣਾਉਣ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਕਈ ਪਾਬੰਦੀਆਂ ਦੇ ਹੁਕਮ ਵੀ ਜਾਰੀ ਕੀਤੇ ਹਨ ਤਾਂ ਜੋ ਸਮੁੱਚੀ ਚੋਣ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਦੌਰਾਨ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਵਿੱਚ ਕੋਈ ਸੰਕੋਚ ਨਹੀਂ ਕੀਤਾ ਜਾਵੇਗਾ। ਅੱਜ ਸ਼ਾਮ ਨੂੰ ਵੋਟਰਾਂ ਨੂੰ ਲੁਭਾਉਣ ਲਈ ਦਿਨ ਭਰ ਚੋਣ ਪ੍ਰਚਾਰ ’ਤੇ ਪਾਬੰਦੀ ਲਾਈ ਜਾਵੇਗੀ।