National
ਰਾਹੁਲ ਗਾਂਧੀ ਨੂੰ ਚੋਣ ਕਮਿਸ਼ਨ ਦਾ ਨੋਟਿਸ, ਪੀਐਮ ਮੋਦੀ ਲਈ ਵਰਤੀ ਸੀ ਇਤਰਾਜ਼ਯੋਗ ਭਾਸ਼ਾ

ਚੋਣ ਕਮਿਸ਼ਨ ਨੇ ਕਿਹਾ- ਇਹ ਚੋਣ ਜ਼ਾਬਤੇ ਦੀ ਉਲੰਘਣਾ
EC ਨੇ ਗਾਂਧੀ ਤੋਂ ਸ਼ਨੀਵਾਰ ਤੱਕ ਜਵਾਬ ਮੰਗਿਆ
24 ਨਵੰਬਰ 2023: ਦੇਸ਼ ਦੇ PM ਨਰੇਂਦਰ ਮੋਦੀ ‘ਤੇ ਬੀਤੇ ਦਿਨੀਂ ਇਤਰਾਜ਼ਯੋਗ ਟਿੱਪਣੀ ਕਰਨੀ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਭਾਰੀ ਪੈ ਗਈ ਹੈ। ਓਥੇ ਹੀ ਚੋਣ ਕਮਿਸ਼ਨ ਨੇ ਰਾਹੁਲ ਗਾਂਧੀ ਨੂੰ ਚੋਣ ਰੈਲੀ ‘ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਿਰੁੱਧ ਕੀਤੀਆਂ ਟਿੱਪਣੀਆਂ ਲਈ ਨੋਟਿਸ ਜਾਰੀ ਕੀਤਾ ਹੈ, ਇਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਦਿਆਂ ਕਮਿਸ਼ਨ ਨੇ ਇਸ ਮਾਮਲੇ ’ਤੇ ਆਪਣਾ ਜਵਾਬ ਦਾਖ਼ਲ ਕਰਨ ਲਈ ਰਾਹੁਲ ਗਾਂਧੀ ਨੂੰ 25 ਨਵੰਬਰ ਤੱਕ ਦਾ ਸਮਾਂ ਦਿੱਤਾਹੈ। ਇਸ ਦੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵੱਧ ਸਕਦੀਆਂ ਹਨ| ਰਾਹੁਲ ਦੇ ਇਸ ਬਿਆਨ ‘ਤੇ ਭਾਜਪਾ ਨੇਤਾਵਾਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਸੀ,ਭਾਜਪਾ ਨੇਤਾ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਖਿਲਾਫ ਇਹ ਸ਼ਰਮਨਾਕ ਟਿੱਪਣੀ ਹੈ ਅਤੇ ਰਾਹੁਲ ਗਾਂਧੀ ਨੂੰ ਇਸ ਲਈ ਮੁਆਫੀ ਮੰਗਣੀ ਪਵੇਗੀ|