India
ਦੁਪਹਿਰ 3:30 ਵਜੇ ਹੋਵੇਗੀ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ
ELECTION COMMNISION OF INDIA : ਚੋਣ ਕਮਿਸ਼ਨ ਅੱਜ ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰੇਗਾ, ਇਹ ਜਾਣਕਾਰੀ ਚੋਣ ਕਮਿਸ਼ਨ ਵੱਲੋਂ ਇੱਕ ਬਿਆਨ ਵਿੱਚ ਦਿੱਤੀ ਗਈ ਹੈ । ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਬਾਅਦ ਦੁਪਹਿਰ 3.30 ਵਜੇ ਪ੍ਰੈੱਸ ਕਾਨਫਰੰਸ ਬੁਲਾਈ ਹੈ।
ਚੋਣ ਕਮਿਸ਼ਨ ਅੱਜ ਦੁਪਹਿਰ 3.30 ਵਜੇ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰੇਗਾ। ਕਮਿਸ਼ਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੇ ਲਈ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਬੁਲਾਈ ਹੈ। 288 ਸੀਟਾਂ ਵਾਲੀ ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਖਤਮ ਹੋ ਰਿਹਾ ਹੈ, ਜਿਸ ਦਾ ਮਤਲਬ ਹੈ ਕਿ ਇਸ ਤੋਂ ਪਹਿਲਾਂ ਚੋਣ ਪ੍ਰਕਿਰਿਆ ਪੂਰੀ ਹੋ ਜਾਣੀ ਚਾਹੀਦੀ ਹੈ। 81 ਸੀਟਾਂ ਵਾਲੀ ਝਾਰਖੰਡ ਵਿਧਾਨ ਸਭਾ ਦਾ ਕਾਰਜਕਾਲ 5 ਜਨਵਰੀ 2025 ਨੂੰ ਖਤਮ ਹੋਵੇਗਾ।
ਹੁਣ ਬਰਨਾਲਾ, ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿੱਚ ਉਪ ਚੋਣਾਂ ਹੋਣੀਆਂ ਹਨ। ਸੰਭਾਵਨਾ ਹੈ ਕਿ ਚੋਣ ਕਮਿਸ਼ਨ ਅੱਜ ਇਸ ਦਾ ਐਲਾਨ ਕਰ ਦੇਵੇਗਾ।