National
ਚੋਣ ਨਤੀਜੇ: ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਤੇਲੰਗਾਨਾ ‘ਚ ਗਿਣਤੀ ਸ਼ੁਰੂ
3 ਦਸੰਬਰ 2023: ਦੇਸ਼ ਦੇ ਚਾਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਸਾਹਮਣੇ ਆਉਣਗੇ। ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਤੇਲੰਗਾਨਾ ਵਿੱਚ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਪੋਸਟਲ ਬੈਲਟ ਦੀਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਫਿਰ ਇਸ ਤੋਂ ਬਾਅਦ ਈਵੀਐਮ ਮਸ਼ੀਨਾਂ ਦੀਆਂ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਹੁਣ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ।
ਮੱਧ ਪ੍ਰਦੇਸ਼ ਵਿੱਚ 17 ਨਵੰਬਰ ਨੂੰ ਵੋਟਿੰਗ ਹੋਈ ਸੀ। ਰਾਜਸਥਾਨ ਅਤੇ ਤੇਲੰਗਾਨਾ ਵਿੱਚ ਕ੍ਰਮਵਾਰ 25 ਨਵੰਬਰ ਅਤੇ 30 ਨਵੰਬਰ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਈ। ਛੱਤੀਸਗੜ੍ਹ ਵਿੱਚ 7 ਨਵੰਬਰ ਅਤੇ 17 ਨਵੰਬਰ ਨੂੰ ਵੋਟਾਂ ਪਈਆਂ ਸਨ।
ਇਸ ਦੇ ਨਾਲ ਹੀ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ‘ਚ ਗਿਣਤੀ ਕੇਂਦਰਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਕਾਊਂਟਿੰਗ ਹਾਲਾਂ ਵਿੱਚ ਗਿਣਤੀ ਅਧਿਕਾਰੀਆਂ, ਚੋਣ ਏਜੰਟਾਂ ਅਤੇ ਉਮੀਦਵਾਰਾਂ ਲਈ ਵੱਖਰੇ ਪ੍ਰਵੇਸ਼ ਦੁਆਰ ਹੋਣਗੇ। ਉਨ੍ਹਾਂ ਕਿਹਾ ਕਿ ਗਿਣਤੀ ਕੇਂਦਰਾਂ ਦੇ ਅੰਦਰ ਮੋਬਾਈਲ ਫ਼ੋਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।