Uncategorized
ਪੰਜਾਬ ‘ਚ ਬਿੱਜਲੀ ਦੀਆਂ ਦਰਾਂ ‘ਚ ਹੋਇਆ ਵਾਧਾ

ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਸਰਕਾਰ ਵੱਲੋਂ ਬਿਜਲੀ ਦਰਾਂ ‘ਚ ਵਾਧਾ ਕੀਤਾ ਗਿਆ ਹੈ।ਬਿਜਲੀ ਦੀਆਂ ਨਵੀਆਂ ਦਰਾਂ 16 ਜੂਨ ਤੋਂ ਲਾਗੂ ਹੋਣਗੀਆਂ। ਹਾਲਾਂਕਿ 300 ਯੂਨਿਟ ਮੁਫ਼ਤ ਦੀ ਸਹੂਲਤ ਜਾਰੀ ਰਹੇਗੀ। ਨਵੀਆਂ ਦਰਾਂ ਮੁਤਾਬਕ 7 ਕਿਲੋਵਾਟ ਤਕ ਦੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਤੋਂ ਉੱਪਰ ਬਿਜਲੀ ਖਪਤ ਕਰਨ ‘ਤੇ ਪ੍ਰਤੀ ਯੂਨਿਟ 10 ਤੋਂ 12 ਪੈਸੇ ਜ਼ਿਆਦਾ ਭੁਗਤਾਨ ਕਰਨਾ ਪਵੇਗਾ।
7 ਕਿਲੋਵਾਟ ਤੋਂ 100 ਕਿਲੋਵਾਟ ਤਕ ਬਿਜਲੀ ਦਰਾਂ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। 16 ਜੂਨ ਤੋਂ ਕਿਸਾਨਾਂ ਨੂੰ ਵੀ ਬਿਜਲੀ ਮਹਿੰਗੀ ਮਿਲੇਗੀ। ਟਿਊਬਵੈੱਲ ਕੁਨੈਕਸ਼ਨਾਂ ਦੀਆਂ ਦਰਾਂ ‘ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਦੀ ਇੰਡਸਟਰੀ ਲਈ ਵੀ ਬਿਜਲੀ ਦਰਾਂ ‘ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਹੋਇਆ ਹੈ