Ludhiana
ਅੰਮ੍ਰਿਤਸਰ ‘ਚ ਸ਼ਰਾਰਤੀ ਅਨਸਰਾਂ ਦੇ ਹੌਂਸਲੇ ਹੋਏ ਬੁਲੰਦ, ਨੌਜਵਾਨ ਦੀ ਸ਼ਰੇਆਮ ਗੋਲੀਆਂ ਮਾਰ ਕੇ ਕੀਤੀ ਹੱਤਿਆ

ਅੰਮ੍ਰਿਤਸਰ ਸ਼ਹਿਰ ਵਿੱਚ ਸ਼ਰਾਰਤੀ ਅਨਸਰਾਂ ਦਾ ਮਨੋਬਲ ਵਧਦਾ ਹੀ ਜਾ ਰਿਹਾ ਹੈ। ਅੰਮ੍ਰਿਤਸਰ ਰਾਮਨਗਰ ਕਲੋਨੀ ਗਲੀ ਨੰਬਰ 4 ਗੁਰੂ ਨਾਨਕ ਪੁਰਾ ਵਿੱਚ ਗੋਲੀ ਚੱਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਸੌਰਵ ਸੋਡੀ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਚਾਰ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਫਾਇਰਿੰਗ ਕਰਨ ਤੋਂ ਬਾਅਦ ਚਾਰੋਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਦੇ ਨਾਲ ਹੀ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਪੁਲਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।