Connect with us

Politics

2004 ਤੋਂ ਮੁਲਾਜ਼ਮ ਪੈਨਸ਼ਨ ਬਹਾਲੀ ਲਈ ਕਰ ਰਹੇ ਨੇ ਸੰਘਰਸ਼

ਸੰਨ 2004 ਦੀ ਉਸ ਵੇਲੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਨਵੇਂ ਭਰਤੀ ਹੋਣ ਵਾਲੇ ਸਰਕਾਰੀ ਮੁਲਾਜ਼ਮਾਂ ਦੀ ਸੇਵਾ ਮੁਕਤੀ ਤੇ ਪੈਨਸ਼ਨ ਦੇਣੀ ਬੰਦ ਕਰ ਦਿੱਤੀ ਸੀ,ਮੁਲਾਜ਼ਮਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਖਿਲਾਫ ਰੋਸ

Published

on

ਤਰਨਤਾਰਨ ਵਿਖੇ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦੀ ਮੰਗ 
ਮੁਲਾਜ਼ਮਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਖਿਲਾਫ ਰੋਸ 
ਆਪਣੇ ਹੱਕਾਂ ਲਈ ਸੰਘਰਸ਼ ਤਿੱਖਾ ਕਰਨ ਦੀ ਕਹੀ ਗੱਲ 

                                                  
ਤਰਨਤਾਰਨ,3 ਸਤੰਬਰ :(ਪਵਨ ਸ਼ਰਮਾਂ) ਹਰ ਇੱਕ ਅਦਾਰੇ ਦੇ ਮੁਲਾਜ਼ਮ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਰਹੇ ਹਨ ਕਿ ਕੈਪਟਨ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਉਹਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਹਨ। ਇੱਥੇ ਹੀ ਹੁਣ ਤਰਨਤਾਰਨ ਦੇ ਮੁਲਾਜ਼ਮਾਂ ਨੇ ਵੀ ਆਪਣੇ ਹੱਕਾਂ ਲਈ ਆਵਾਜ਼ ਉਠਾਈ ਹੈ। ਗੱਲ ਹੈ ਸੰਨ 2004 ਦੀ ਉਸ ਵੇਲੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਨਵੇਂ ਭਰਤੀ ਹੋਣ ਵਾਲੇ ਸਰਕਾਰੀ ਮੁਲਾਜ਼ਮਾਂ ਦੀ ਸੇਵਾ ਮੁਕਤੀ ਤੇ ਪੈਨਸ਼ਨ ਦੇਣੀ ਬੰਦ ਕਰ ਦਿੱਤੀ ਸੀ। ਜਿਸ ਦਾ ਸਰਕਾਰੀ ਮੁਲਾਜ਼ਮਾਂ ਵੱਲੋਂ ਉਸ ਸਮੇਂ ਤੋਂ ਲੈਕੇ ਹੁਣ ਤੱਕ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਜਿਸਦੇ ਚਲਦਿਆਂ ਮੁਲਾਜ਼ਮਾਂ ਦੇ ਸਾਂਝੇ ਮੁਹਾਜ਼ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਲਈ ਸੰਘਰਸ਼ ਤੇਜ਼ ਕਰਦਿਆਂ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਗੇਟ ਤੇ ਰੈਲੀ ਕਰਦਿਆਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। 
ਰੋਸ ਵਜੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ ਇਸ ਮੌਕੇ ਮੁਲਾਜ਼ਮ ਆਗੂ ਸੁਖਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਵਿਧਾਇਕ ਤੇ ਮੰਤਰੀ ਆਪ ਤਨਖਾਹਾਂ ਦੇ ਨਾਲ ਪੰਜ-ਪੰਜ ਪੈਨਸ਼ਨਾਂ ਲੈ ਰਹੇ ਹਨ,ਨਾਲ ਹੀ ਮੋਟੇ ਫੋਨ ਭੱਤੇ ਅਤੇ ਹੋਰ ਲਾਭ ਲੈ ਰਹੇ ਹਨ। ਸਾਰਾ ਦਿਨ ਸਰਕਾਰੀ ਤੰਤਰ ਨੂੰ ਚਲਾਉਣ ਵਾਲੇ ਮੁਲਾਜ਼ਮਾਂ ਦਾ ਗਲਾ ਘੁੱਟਿਆ ਜਾ ਰਿਹਾ ਹੈ ਮੁਲਾਜ਼ਮ ਆਗੂ ਨੇ ਕਿਹਾ ਕਿ ਉਹ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਬਾਕੀ ਮੰਗਾਂ ਦੀ ਬਹਾਲੀ ਤੱਕ ਤਿੱਖਾ ਸੰਘਰਸ਼ ਕਰਦੇ ਰਹਿਣਗੇ।