Punjab
CM ਮਾਨ ਦੀ ਧਮਕੀ ਤੇ ESMA ਦੇ ਬਾਵਜੂਦ ਅੜੇ ਰਹੇ ਮੁਲਾਜ਼ਮ
4 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਨੂੰ ਝਿੜਕਣ ਅਤੇ ਸੂਬੇ ਵਿੱਚ ਐਸਮਾ ਐਕਟ ਲਾਗੂ ਕਰਨ ਦੇ ਬਾਵਜੂਦ ਮੁਲਾਜ਼ਮਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਮੁਲਾਜ਼ਮਾਂ ਨੇ ਕਿਹਾ ਹੈ ਕਿ ਜੇਕਰ 10 ਸਤੰਬਰ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 11 ਸਤੰਬਰ ਨੂੰ ਡੀਸੀ ਦਫ਼ਤਰਾਂ ਤੋਂ ਲੈ ਕੇ ਤਹਿਸੀਲਾਂ ਤੱਕ ਕਲਮ ਛੋੜ ਹੜਤਾਲ ਤੈਅ ਹੈ। ਪੰਜਾਬ ਮਨਿਸਟੀਰੀਅਲ ਸਟਾਫ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਆਪਣੇ ਫੈਸਲੇ ’ਤੇ ਪੂਰੀ ਤਰ੍ਹਾਂ ਕਾਇਮ ਹਨ।
ਪੰਜਾਬ ਮਨਿਸਟੀਰੀਅਲ ਸਟਾਫ਼ ਯੂਨੀਅਨ ਵੱਲੋਂ ਹੜਤਾਲ ਸਬੰਧੀ ਮੀਟਿੰਗ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਜਨਰਲ ਸਕੱਤਰ ਨਰਿੰਦਰ ਚੀਮਾ ਅਤੇ ਸਕੱਤਰ ਕਰਨਵਿੰਦਰ ਚੀਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਡੀਸੀ, ਐਸਡੀਐਮ ਅਤੇ ਤਹਿਸੀਲ ਦਫ਼ਤਰ ਯੂਨੀਅਨਾਂ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਸਾਰਿਆਂ ਨੇ ਫੈਸਲਾ ਕੀਤਾ ਹੈ ਕਿ ਜੇਕਰ 10 ਸਤੰਬਰ ਤੱਕ ਮੰਗਾਂ ਨਾ ਮੰਨੀਆਂ ਗਈਆਂ ਤਾਂ 11 ਨੂੰ ਹਰ ਕੋਈ ਆਪਣੀਆਂ ਕਲਮਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦੇਣਗੇ।