Connect with us

National

ਸ਼ੋਪੀਆਂ ‘ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ

Published

on

5 ਜਨਵਰੀ 2024: ਸ਼ੋਪੀਆਂ ‘ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਸਥਾਨਕ ਪੁਲਿਸ ਦੇ ਨਾਲ ਸੈਨਾ ਅਤੇ ਸੀਆਰਪੀਐਫ ਨੇ ਮੋਰਚਾ ਸੰਭਾਲ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਘੇਰ ਲਿਆ ਹੈ।ਫੌਜ ਅਤੇ ਸੀਆਰਪੀਐਫ ਦੇ ਨਾਲ ਸਥਾਨਕ ਪੁਲਿਸ ਨੇ ਮੋਰਚਾ ਸੰਭਾਲਿਆ ਹੋਇਆ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ‘ਚ ਸ਼ੁੱਕਰਵਾਰ ਤੜਕੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ।

ਅਧਿਕਾਰੀਆਂ ਮੁਤਾਬਕ ਇਹ ਮੁਕਾਬਲਾ ਫਿਲਹਾਲ ਸ਼ੋਪੀਆਂ ਜ਼ਿਲ੍ਹੇ ਦੇ ਚੋਟੀਗਾਮ ਇਲਾਕੇ ‘ਚ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ, ਸੈਨਾ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਹਨ।