Connect with us

National

ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਾਲੇ ਮੁੱਠਭੇੜ, 1 ਦਹਿਸ਼ਤਗਰਦ ਢੇਰ

Published

on

ਜੰਮੂ ਕਸ਼ਮੀਰ ਦੇ ਕੁਲਗਾਮ ‘ਚ ਇੱਕ ਮੁਕਾਬਲੇ ਦੌਰਾਨ ਇੱਕ ਦਹਿਸ਼ਤਗਰਦ ਨੂੰ ਢੇਰ ਕਰ ਦਿੱਤਾ ਗਿਆ ਹੈ। ਪਤਾ ਲੱਗਿਆ ਹੈ ਕਿ ਦਹਿਸ਼ਤਗਰਦਾਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਅੱਜ ਯਾਨੀ ਕਿ ਸੋਮਵਾਰ ਸਵੇਰੇ ਗੁੱਡਰ ਦੇ ਜੰਗਲਾਂ ਵਿੱਚ ਸ਼ੁਰੂ ਹੋਇਆ।ਭਾਰਤੀ ਫ਼ੌਜ ਨੇ ਇਸ ਨੂੰ ਆਪਰੇਸ਼ਨ ਗੁੱਡਰ ਦਾ ਨਾਮ ਦਿੱਤਾ ਹੈ। ਇਸ ਦੌਰਾਨ ਇੱਕ ਸੈਨਿਕ ਵੀ ਜ਼ਖ਼ਮੀ ਹੋ ਗਿਆ।

ਦਹਿਸ਼ਤਗਰਦਾਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ਤੋਂ ਬਾਅਦ ਪੁਲਿਸ, ਫ਼ੌਜ ਦੀ 9 ਆਰ.ਆਰ ਅਤੇ ਸੀ.ਆਰ.ਪੀ.ਐਫ ਦੀ ਇੱਕ ਸਾਂਝੀ ਟੀਮ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਜਾਣਕਾਰੀ ਅਨੁਸਾਰ, ਲਸ਼ਕਰ ਦੇ 2 ਤੋਂ ਵੱਧ ਦਹਿਸ਼ਤਗਰਦ ਜੰਗਲ ਵਿੱਚ ਲੁਕੇ ਹੋਏ ਹਨ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ ਅਤੇ ਇਲਾਕੇ ਵਿੱਚ ਵਾਧੂ ਸੁਰੱਖਿਆ ਬਲ ਭੇਜੇ ਗਏ ਹਨ।