Uncategorized
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ, 6 ਜਵਾਨ ਜ਼ਖਮੀ
JAMMU KASHMIR : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਬੀਤੀ ਰਾਤ ਮੁਕਾਬਲਾ ਹੋਇਆ | ਦੋਨਾਂ ਵਿਚਕਾਰ ਮੁਠਭੇੜ ਹੋਣ ਕਾਰਨ 6 ਫ਼ੌਜੀ ਜਵਾਨ ਜਖ਼ਮੀ ਹੋ ਗਏ ਹਨ ਅਤੇ ਇਕ ਅੱਤਵਾਦੀ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਹੈ | ਫਿਲਹਾਲ ਇਹ ਮੁਕਾਬਲਾ ਜਾਰੀ ਹੈ |
ਜੰਮੂ-ਕਸ਼ਮੀਰ ਦੇ ਰਿਆਸੀ ਅਤੇ ਕਠੂਆ ‘ਚ ਹੋਏ ਅੱਤਵਾਦੀ ਹਮਲਿਆਂ ਤੋਂ ਬਾਅਦ ਹੁਣ ਡੋਡਾ ਜ਼ਿਲੇ ‘ਚ ਵੀ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ ਹੈ। ਪੁਲਸ ਨੇ ਦੱਸਿਆ ਕਿ ਕਠੂਆ ਆਪਰੇਸ਼ਨ ‘ਚ ਸੁਰੱਖਿਆ ਬਲਾਂ ਨੇ ਇਕ ਸ਼ੱਕੀ ਪਾਕਿਸਤਾਨੀ ਅੱਤਵਾਦੀ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ।
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ :
ਜੰਮੂ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ‘ਚ ਮੰਗਲਵਾਰ ਰਾਤ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ ਸੀ । ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਆਨੰਦ ਜੈਨ ਨੇ ਦੱਸਿਆ ਕਿ ਅੱਤਵਾਦੀਆਂ ਨੇ ਜ਼ਿਲ੍ਹੇ ਦੇ ਛੱਤਰਗਲਾ ਇਲਾਕੇ ‘ਚ 4 ਰਾਸ਼ਟਰੀ ਰਾਈਫ਼ਲਜ਼ ਅਤੇ ਪੁਲਿਸ ਦੀ ਸਾਂਝੀ ਚੌਕੀ ‘ਤੇ ਗੋਲੀਬਾਰੀ ਕੀਤੀ | ਉਨ੍ਹਾਂ ਕਿਹਾ ਕਿ ਸੁਰੱਖਿਆ ਕਰਮੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਜਾਰੀ ਹੈ। ਇਸ ਹਮਲੇ ‘ਚ 6 ਜਵਾਨ ਜ਼ਖਮੀ ਹੋ ਗਏ ਹਨ
ਹਾਈ ਅਲਰਟ ਦੇ ਦਿੱਤੇ ਗਏ ਨਿਰਦੇਸ਼
ਅੱਤਵਾਦੀ ਹਮਲੇ ਤੋਂ ਬਾਅਦ ਜੰਮੂ ਡਿਵੀਜ਼ਨ ਦੇ ਸਾਰੇ ਸਰਹੱਦੀ ਇਲਾਕਿਆਂ ‘ਚ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਹਨ। ਇਸੇ ਤਰ੍ਹਾਂ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।