Connect with us

National

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਹੋਇਆ ਮੁਕਾਬਲਾ, 3 ਅੱਤ+ਵਾਦੀ ਢੇਰ

Published

on

JAMMU KASHMIR : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿੱਚ, ਸੁਰੱਖਿਆ ਬਲਾਂ ਨੇ ਜੈਸ਼ ਦੇ ਇੱਕ ਕਮਾਂਡਰ ਸਮੇਤ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਜੈਸ਼ ਕਮਾਂਡਰ ਦੀ ਪਛਾਣ ਸੈਫੁੱਲਾ ਵਜੋਂ ਹੋਈ ਹੈ।

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਛੱਤਰੂ ਜੰਗਲ ਵਿੱਚ 9 ਅਪ੍ਰੈਲ ਤੋਂ ਚੱਲ ਰਹੇ ਸਰਚ ਆਪ੍ਰੇਸ਼ਨ ਦੌਰਾਨ, ਫੌਜ ਦਾ ਇੱਕ ਵਾਰ ਫਿਰ ਅੱਤਵਾਦੀਆਂ ਨਾਲ ਸਾਹਮਣਾ ਹੋ ਗਿਆ ਹੈ । ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਫੌਜ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਜਾਣਕਾਰੀ ਦਿੰਦੇ ਹੋਏ, ਭਾਰਤੀ ਫੌਜ ਦੀ 16ਵੀਂ ਕੋਰ ਨੇ ਕਿਹਾ ਕਿ ਪ੍ਰਤੀਕੂਲ ਮੌਸਮ ਦੇ ਬਾਵਜੂਦ, ਖੇਤਰ ਵਿੱਚ ਖੋਜ ਮੁਹਿੰਮ ਜਾਰੀ ਹੈ।

ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਜਾਣਕਾਰੀ ਦਿੰਦੇ ਹੋਏ, ਭਾਰਤੀ ਫੌਜ ਦੇ ਵ੍ਹਾਈਟ ਨਾਈਟ ਕੋਰ ਨੇ ਕਿਹਾ ਕਿ ਫੌਜ ਦਾ ਵੀਰਵਾਰ ਨੂੰ ਅੱਤਵਾਦੀਆਂ ਨਾਲ ਸਾਹਮਣਾ ਹੋਇਆ, ਜਿਸ ਤੋਂ ਬਾਅਦ ਇਲਾਕੇ ਨੂੰ ਘੇਰ ਲਿਆ ਗਿਆ ਅਤੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ। ਸ਼ੁੱਕਰਵਾਰ ਨੂੰ, ਅੱਤਵਾਦੀ ਇੱਕ ਵਾਰ ਫਿਰ ਦੇਖੇ ਗਏ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਇਸ ਮੁਕਾਬਲੇ ਵਿੱਚ ਹੁਣ ਤੱਕ ਫੌਜ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ।