Punjab
ਜਥੇਦਾਰ-ਵਲਟੋਹਾ ਵਿਵਾਦ ਮਾਮਲੇ ‘ਚ CM ਮਾਨ ਦੀ ਐਂਟਰੀ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੀ.ਐਮ. ਮਾਨ ਨੇ ਕਿਹਾ ਕਿ ਇੱਕ ਪਰਿਵਾਰ ਦੀ ਵਫਾਦਾਰੀ ਨਿਭਾਉਣ ਲਈ ਕਈਆਂ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ ਅਤੇ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨ ‘ਤੇ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ। ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਕਿ ਉਸ ਦੇ ਘਰ ਆ ਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਰਿਵਾਰ ਸਬੰਧੀ ਕਿਸੇ ਵੀ ਸਿਆਸੀ ਆਗੂ ਦੀਆਂ ਧਮਕੀਆਂ ਅਤੇ ਚਰਿੱਤਰ ਹੱਤਿਆ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਇਸ ਸਬੰਧੀ ਕੋਈ ਸ਼ਿਕਾਇਤ ਸਾਡੇ ਕੋਲ ਆਉਂਦੀ ਹੈ ਤਾਂ ਅਸੀਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਾਂਗੇ।
ਜੇਕਰ ਕੋਈ ਸਿਆਸੀ ਵਿਅਕਤੀ ਜਾਅਲੀ ਆਈਡੀ ਰਾਹੀਂ ਧਮਕੀ ਦਿੰਦਾ ਹੈ ਤਾਂ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਅਜਿਹੀ ਕੋਈ ਸ਼ਿਕਾਇਤ ਸਾਡੇ ਕੋਲ ਆਉਂਦੀ ਹੈ ਤਾਂ ਉਸ ਵਿਅਕਤੀ ਦੇ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਜਥੇਦਾਰ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ‘ਚ ਕਿਹਾ ਹੈ ਕਿ ਵਲਟੋਹਾ ‘ਤੇ SGPC ਅਤੇ RSS ਦਾ ਸਮਰਥਕ ਹੋਣ ਦੇ ਝੂਠੇ ਦੋਸ਼ ਲਗਾ ਰਹੇ ਹਨ। ਵਲਟੋਹਾ ਨੂੰ ਵਾਰ-ਵਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਸ ਨੇ ਨਿੱਜਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਵਲਟੋਹਾ ਅਜੇ ਵੀ ਅਸਿੱਧੇ ਤੌਰ ‘ਤੇ ਉਨ੍ਹਾਂ ਨੂੰ ਧਮਕੀ ਭਰੇ ਸੰਦੇਸ਼ ਭੇਜ ਰਿਹਾ ਹੈ, ਇਹ ਸਭ ਹੁਣ ਉਨ੍ਹਾਂ ਦੀ ਬਰਦਾਸ਼ਤ ਤੋਂ ਬਾਹਰ ਹੈ। ਅਜਿਹੇ ਹਾਲਾਤ ਵਿੱਚ ਉਹ ਜਥੇਦਾਰ ਦੀਆਂ ਸੇਵਾਵਾਂ ਨਿਭਾਉਣ ਤੋਂ ਅਸਮਰੱਥ ਹਨ ਕਿਉਂਕਿ ਜਥੇਦਾਰ ਹੋਣ ਦੇ ਨਾਲ-ਨਾਲ ਉਹ ਧੀਆਂ ਦੇ ਪਿਤਾ ਵੀ ਹਨ। ਵਲਹੋਟਾ ਉਨ੍ਹਾਂ ਦੇ ਜਾਤੀ ਪਿਛੋਕੜ ਦੀ ਜਾਂਚ ਕਰ ਰਹੇ ਹਨ ਅਤੇ ਇਸ ‘ਤੇ ਸਵਾਲੀਆ ਨਿਸ਼ਾਨ ਲਗਾ ਰਹੇ ਹਨ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਦੇ ਘਰ ਗੰਦੇ ਸੁਨੇਹੇ ਭੇਜੇ ਜਾ ਰਹੇ ਹਨ, ਇਹ ਸਭ ਹੁਣ ਅਸਹਿ ਹੈ।