Connect with us

Punjab

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਕਰਵਾਏ ਲੇਖ ਰਚਨਾ ਮੁਕਾਬਲੇ

Published

on

ਪਟਿਆਲਾ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ, ਜਿਸ ‘ਚ 64 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਰੋਜ਼ਗਾਰ ਬਿਊਰੋ ਦੇ ਕੈਰੀਅਰ ਕਾਊਂਸਲਰ ਡਾ. ਰੂਪਸੀ ਪਾਹੂਜਾ ਨੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ।

ਇਸ ਮੌਕੇ ‘ਤੇ ਪਲੇਸਮੈਂਟ ਸੈੱਲ ਮੈਂਬਰ ਡਾ. ਰੇਖਾ ਰਾਣੀ, ਮੈਡਮ ਜਸਮੀਨ ਕੌਰ ਅਤੇ ਮੈਡਮ ਗਜਲ ਅਗਰਵਾਲ ਹਾਜ਼ਰ ਸਨ। ਕਾਲਜ ਦੇ ਪ੍ਰਿੰਸੀਪਲ ਡਾ. ਕੁਸਮ ਲਤਾ ਨੇ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ‘ਚ ਵੱਧ ਚੜਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਅਜਿਹੇ ਮੁਕਾਬਲੇ ਜਿਥੇ ਵਿਦਿਆਰਥੀ ਅੰਦਰ ਛੁੱਪੀ ਪ੍ਰਤੀਭਾ ਨੂੰ ਨਿਖਾਰਦੇ ਹਨ, ਉਥੇ ਹੀ ਵਿਦਿਆਰਥੀ ਦੇ ਆਤਮ ਵਿਸ਼ਵਾਸ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਬਿਕਰਮ ਕਾਲਜ ਵੱਲੋਂ ਰੋਜ਼ਗਾਰ ਬਿਊਰੋ ਨਾਲ ਰੱਖਕੇ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਉਲੀਕੇ ਜਾਣਗੇ।

ਇਸ ਮੌਕੇ ਡਾ. ਰੂਪਸੀ ਪਾਹੂਜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਜ਼ਿਲ੍ਹਾ ਰੋਜ਼ਾਗਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਬਿਊਰੋ ਵੱਲੋਂ ਰੋਜ਼ਗਾਰ ਤੇ ਸਵੈ ਰੋਜ਼ਗਾਰ ਸਬੰਧੀ ਜਿਥੇ ਰਜਿਸਟਰੇਸ਼ਨ ਕੀਤੀ ਜਾਂਦੀ ਹੈ, ਉਥੇ ਹੀ ਹੋਰਨਾਂ ਵਿਭਾਗਾਂ ਵੱਲੋਂ ਸਵੈ ਰੋਜ਼ਗਾਰ ਲਈ ਚਲਾਏ ਜਾਂਦੇ ਕੋਰਸਾਂ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ, ਤਾਂ ਕਿ ਉਹ ਕੋਰਸਾਂ ਦਾ ਲਾਭ ਉਠਾ ਸਕਣ।