Connect with us

Punjab

ਹਾੜੀ ਸੀਜ਼ਨ ਦੌਰਾਨ ਅੱਗ ਲੱਗਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਜ਼ਿਲ੍ਹੇ ‘ਚ ਕੰਟਰੋਲ ਰੂਮ ਸਥਾਪਤ

Published

on

ਪਟਿਆਲਾ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੌਜੂਦਾ ਹਾੜੀ ਸੀਜ਼ਨ ਦੌਰਾਨ ਅੱਗ ਲੱਗਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਥੇ ਅੱਗ ਲੱਗਣ ਦੀ ਘਟਨਾ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ ਅਤੇ ਫਾਇਰ ਅਫ਼ਸਰ ਤੇ ਸਬੰਧਤ ਅਫਸਰਾਂ ਨੂੰ ਇਸ ਸਬੰਧੀ ਤੁਰੰਤ ਸੂਚਨਾ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਫ਼ੋਨ ਨੰਬਰ 0175-2350550 ਤੇ ਵੱਟਸ ਐਪ ਨੰਬਰ 62843-57500 ‘ਤੇ 24 ਘੰਟੇ ‘ਚ ਕਿਸੇ ਵੀ ਸਮੇਂ ਸੰਪਰਕ ਕੀਤਾ ਜਾ ਸਕਦਾ ਹੈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਉਕਤ ਨੰਬਰ ‘ਤੇ ਪ੍ਰਾਪਤ ਹੋਈ ਸੂਚਨਾ ਨੂੰ ਰਜਿਸਟਰ ‘ਚ ਦਰਜ਼ ਕੀਤਾ ਜਾਵੇਗਾ ਅਤੇ ਫਾਇਰ ਅਫ਼ਸਰ, ਅੱਗ ਲੱਗਣ ਵਾਲੇ ਖੇਤਰ ਦੇ ਤਹਿਸੀਲਦਾਰ ਸਮੇਤ ਸਬੰਧਤ ਅਫ਼ਸਰਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਘਟਨਾ ‘ਤੇ ਤੁਰੰਤ ਕਾਬੂ ਪਾਇਆ ਜਾ ਸਕੇ।