Punjab
ਪੰਜਾਬ ‘ਚ ਬਦਲੇਗਾ ਮੌਸਮ, ਪੰਜਾਬ-ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ
ਪੰਜਾਬ ਅਤੇ ਚੰਡੀਗੜ੍ਹ ‘ਚ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਨੁਮਾਨ ਅਨੁਸਾਰ, ਗਰਮੀ ਤੋਂ ਪਰੇਸ਼ਾਨ ਲੋਕਾਂ ਨੂੰ ਹੁਣ ਰਾਹਤ ਮਿਲ ਸਕਦੀ ਹੈ।
ਮੀਂਹ ਦੇ ਨਾਲ ਨਾਲ ਤੇਜ਼ ਅਤੇ ਠੰਢੀਆਂ ਹਵਾਵਾਂ ਵੀ ਵੱਗਣਗੀਆਂ, ਜਿਸ ਨਾਲ ਤਾਪਮਾਨ ਵਿੱਚ ਕਮੀ ਆਉਣ ਦੀ ਉਮੀਦ ਹੈ। ਕਈ ਇਲਾਕਿਆਂ ਵਿੱਚ ਹਲਕਾ ਤੋਂ ਦਰਮਿਆਨਾ ਮੀਂਹ ਦਰਜ ਕੀਤਾ ਜਾ ਸਕਦਾ ਹੈ। ਇਸ ਬਦਲੇ ਹੋਏ ਮੌਸਮ ਨਾਲ ਦਿਨ ਦੇ ਤਾਪਮਾਨ ‘ਚ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਤਪਦੀ ਗਰਮੀ ਤੋਂ ਕੁਝ ਰਾਹਤ ਮਿਲੇਗੀ।
ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮੀਂਹ ਅਤੇ ਤੇਜ਼ ਹਵਾਵਾਂ ਦੌਰਾਨ ਸਾਵਧਾਨ ਰਹਿਣ, ਖ਼ਾਸ ਕਰਕੇ ਖੁੱਲ੍ਹੇ ਇਲਾਕਿਆਂ ‘ਚ ਨਾ ਖੜ੍ਹਨ ਅਤੇ ਦਰੱਖਤਾਂ ਹੇਠਾਂ ਸਹਾਰਾ ਨਾ ਲੈਣ
