Punjab
BREAKING: ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੂੰ ਮਿਲੀ ਰਾਹਤ
13ਅਕਤੂਬਰ 2023: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਨੀ ਦੀ ਗ੍ਰਿਫਤਾਰੀ ਤੋਂ ਲਗਭਗ 3 ਮਹੀਨੇ ਬਾਅਦ ਜ਼ਮਾਨਤ ਦੇ ਦਿੱਤੀ ਹੈ। ਦੋ ਦਿਨ ਦੀ ਲਗਾਤਾਰ ਬਹਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ। ਉਨ੍ਹਾਂ ਨੂੰ ਇਹ ਰਾਹਤ ਮੈਡੀਕਲ ਸਟੇਟਸ ਰਿਪੋਰਟ ਦੇ ਆਧਾਰ ‘ਤੇ ਦਿੱਤੀ ਗਈ ਹੈ।
ਅੰਮ੍ਰਿਤਸਰ ਦੀ ਅਦਾਲਤ ਵਿੱਚ ਜ਼ਮਾਨਤ ਰੱਦ ਹੋਣ ਤੋਂ ਬਾਅਦ ਓਪੀ ਸੋਨੀ ਨੇ ਹਾਈਕੋਰਟ ਵਿੱਚ ਪਹੁੰਚ ਕੀਤੀ ਸੀ