Connect with us

Punjab

ਆਬਕਾਰੀ ਵਿਭਾਗ ਤੇ ਪੁਲਿਸ ਵੱਲੋਂ 10000 ਕਿਲੋ ਲਾਹਣ ਤੇ 1200 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ

Published

on

ਚੰਡੀਗੜ੍ਹ:

ਆਬਕਾਰੀ ਵਿਭਾਗ ਅਤੇ ਪੁਲਿਸ ਨੇ ਫਿਰੋਜ਼ਪੁਰ ਸ਼ਹਿਰ ਦੇ ਨੇੜੇ ਸਤਲੁਜ ਦਰਿਆ ਦੇ ਕੰਢੇ ਪੈਂਦੇ ਪਿੰਡ ਹਬੀਬ ਕੇ ਵਿਖੇ ਤਲਾਸ਼ੀ ਮੁਹਿੰਮ ਦੌਰਾਨ ਦਰਿਆ ਦੇ ਪਾਣੀ ਵਿੱਚ ਲੁਕੋਈਆਂ ਗਈਆਂ ਤਰਪਾਲਾਂ ਵਿੱਚੋਂ ਕਰੀਬ 10,000 ਕਿਲੋ ਲਾਹਣ ਬਰਾਮਦ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਵਿਭਾਗ ਅਤੇ ਪੁਲਿਸ ਵੱਲੋਂ ਕੀਤੀ ਗਈ ਇਸ ਸਾਂਝੀ ਕਾਰਵਾਈ ਦੌਰਾਨ 7 ਪਲਾਸਟਿਕ ਦੀਆਂ ਟਿਊਬਾਂ ਵਿੱਚ ਪੈਕ ਕੀਤੀਆਂ 1200 ਦੇ ਕਰੀਬ ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਸ਼ਰਾਬ ਨੂੰ ਮੌਕੇ ‘ਤੇ ਹੀ ਸੁੱਕੀ ਥਾਂ ‘ਤੇ ਨਸ਼ਟ ਕਰ ਦਿੱਤਾ ਗਿਆ।