Connect with us

Punjab

ਕੇਂਦਰੀ ਬਜਟ ਤੋਂ ਪੰਜਾਬ ਨੂੰ ਉਮੀਦਾਂ,ਸਰਹੱਦੀ ਖੇਤਰ ਲਈ ਉਦਯੋਗਿਕ ਪੈਕੇਜ ਦੀ ਮੰਗ

Published

on

ਅੱਜ ਪੇਸ਼ ਹੋਣ ਵਾਲੇ ਕੇਂਦਰੀ ਬਜਟ ਤੋਂ ਪੰਜਾਬ ਨੂੰ ਵੱਡੀਆਂ ਬਹੁਤ ਸਾਰੀਆਂ ਉਮੀਦਾਂ ਹਨ। ਜਿਸ ਵਿੱਚ ਪੰਜਾਬ ਸਰਕਾਰ ਨੇ ਕੇਂਦਰੀ ਮੰਤਰੀ ਅੱਗੇ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਰੱਖੀ ਸੀ। ਹਾਲ ਹੀ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਸੀਤਾਰਮਨ ਨਾਲ ਮੁਲਾਕਾਤ ਕਰਕੇ ਸਰਹੱਦੀ ਪੱਟੀ ਲਈ ਉਦਯੋਗਿਕ ਪੈਕੇਜ ਦੀ ਮੰਗ ਕੀਤੀ ਸੀ।

ਪੰਜਾਬ ਸਰਕਾਰ ਨੇ ਕੇਂਦਰੀ ਵਿੱਤ ਮੰਤਰੀ ਤੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਲਈ 2500 ਕਰੋੜ ਰੁਪਏ ਦੇ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਮੰਗ ਕੀਤੀ ਹੈ। ਪੰਜਾਬ ਦੀ ਸਰਹੱਦੀ ਪੱਟੀ ਵਿੱਚ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ ਸ਼ਾਮਲ ਹਨ। ਇਸ ਬਜਟ ਨਾਲ ਪੰਜਾਬ ਸਰਕਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਨਅਤੀ ਪਾਰਕ ਬਣਾ ਕੇ ਕੇਂਦਰ ਸਰਕਾਰ ਦੀ ‘ਇਕ ਜ਼ਿਲ੍ਹਾ ਇੱਕ ਉਤਪਾਦ’ (ਓਡੀਓਪੀ) ਸਕੀਮ ਤਹਿਤ ਬਰਾਮਦ ’ਤੇ ਧਿਆਨ ਕੇਂਦਰਿਤ ਕਰਨਾ ਚਾਹੁੰਦੀ ਹੈ।

ਕੇਂਦਰ ਨੂੰ ਬਜਟ ਵਿੱਚ ਪੰਜਾਬ ਨੂੰ 6155 ਕਰੋੜ ਰੁਪਏ ਦੇਣੇ ਚਾਹੀਦੇ ਹਨ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹੈ ਕਿ ਕੇਂਦਰੀ ਵਿੱਤ ਮੰਤਰੀ ਸੀਤਾਰਮਨ ਨੂੰ ਪੰਜਾਬ ਦੇ ਖਰਾਬ ਕਰੈਡਿਟ ਲਿਮਟ ਖਾਤੇ ਨੂੰ ਠੀਕ ਕਰਨਾ ਚਾਹੀਦਾ ਹੈ। 31 ਹਜ਼ਾਰ ਕਰੋੜ ਦੀ ਕ੍ਰੈਡਿਟ ਲਿਮਟ ਵਿੱਚੋਂ 12 ਹਜ਼ਾਰ ਕਰੋੜ ਰੁਪਏ ਵਿੱਤ ਮੰਤਰੀ ਪੰਜਾਬ ਨੂੰ ਦੇਣ। ਇਹ ਖਾਤਾ 2016-17 ਵਿੱਚ ਖਰਾਬ ਹੋ ਗਿਆ ਸੀ। ਇਸ ਦੇ ਲਈ ਨੀਤੀ ਆਯੋਗ ਨੇ ਇੱਕ ਕਮੇਟੀ ਦਾ ਗਠਨ ਕੀਤਾ ਸੀ। ਕਮੇਟੀ ਨੇ ਕਿਹਾ ਸੀ ਕਿ ਪੰਜਾਬ ਨੂੰ 6155 ਕਰੋੜ ਰੁਪਏ ਦਿੱਤੇ ਜਾਣੇ ਚਾਹੀਦੇ ਸਨ ਪਰ ਅੱਜ ਤੱਕ ਨਹੀਂ ਮਿਲੇ।