Connect with us

Punjab

ਪੰਜਾਬ ‘ਚ ਲਾਕਡਾਊਨ ਬਾਰੇ CM ਨੇ ਮਾਹਿਰਾਂ ਦੀ ਕਮੇਟੀ ਨਾਲ ਕੀਤਾ ਵਿਚਾਰ-ਵਟਾਂਦਰਾ, ਕਮੇਟੀ ਦੇਵੇਗੀ ਤਿੰਨ ਦਿਨਾਂ ਬਾਅਦ ਰਿਪੋਰਟ

Published

on

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਅੱਜ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਐੱਮਐੱਚਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚੋਂ ਲਾਕਡਾਊਨ ਹਟਾਉਣ ਸਬੰਧੀ 30 ਅਪ੍ਰੈਲ ਨੂੰ ਕੈਬਨਿਟ ਦੀ ਮੀਟਿੰਗ ਵਿੱਚ ਫ਼ੈਸਲਾ ਲਿਆ ਜਾਵੇਗਾ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ 29 ਅਪ੍ਰੈਲ ਨੂੰ ਆਪਣੇ ਵਿਧਾਇਕਾਂ ਨਾਲ ਮੀਟਿੰਗ ਕਰ ਕੇ ਸੂਬੇ ਦੇ ਹਾਲਾਤ ਬਾਰੇ ਜਾਣਕਾਰੀ ਲੈਣਗੇ।

ਦੱਸ ਦਈਏ ਪੰਜਾਬ ਵਿੱਚੋਂ ਲਾਕਡਾਊਨ ਹਟਾਉਣ ਲਈ ਰਣਨੀਤੀ ਤਿਆਰ ਕਰਨ ਲਈ ਬਣਾਈ ਮਾਹਿਰਾਂ ਦੀ ਕਮੇਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਭਾਵ ਸ਼ਨੀਵਾਰ ਖਰੜੇ ਦੀ ਰਿਪੋਰਟ ‘ਤੇ ਵਿਚਾਰ-ਵਟਾਂਦਰਾ ਕੀਤਾ। ਇਸ ਰਿਪੋਰਟ ਤਿੰਨ ਦਿਨਾਂ ਬਾਅਦ ਆਵੇਗੀ।