Connect with us

Punjab

ਸਕੂਲਾਂ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ

Published

on

ਸੂਬੇ ਵਿੱਚ ਲਗਾਤਾਰ ਵੱਧ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਵੱਡਾ ਫੈਸਲਾ ਲਿਆ ਗਿਆ ਹੈ। ਬੱਚਿਆਂ ਅਤੇ ਸਕੂਲ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਮੁੜ ਖੁੱਲ੍ਹਣਗੇ ਅਤੇ ਪਾਠਕ੍ਰਮ ਸਧਾਰਣ ਤਰੀਕੇ ਨਾਲ ਜਾਰੀ ਰਹੇਗਾ। ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲ ਪ੍ਰਬੰਧਨਾਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਇਸ ਸੰਬਧੀ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਟਵੀਟ ਵਿੱਚ ਲਿਖਿਆ ਗਿਆ ਹੈ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।