Connect with us

Punjab

ਪੰਜਾਬ ‘ਚ ਕੜਾਕੇ ਦੀ ਠੰਡ, 5 ਦਿਨਾਂ ਲਈ ਅਲਰਟ ਜਾਰੀ

Published

on

ਚੰਡੀਗੜ੍ਹ 19 ਦਸੰਬਰ 2023 : ਪੰਜਾਬ ਵਿੱਚ ਹੁਣ ਕੜਾਕੇ ਦੀ ਠੰਡ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੰਘਣੀ ਧੁੰਦ ਕਾਰਨ ਕਈ ਥਾਵਾਂ ‘ਤੇ ਵਿਜ਼ੀਬਿਲਟੀ ਬਹੁਤ ਘੱਟ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਤੱਕ ਸੰਘਣੀ ਧੁੰਦ ਛਾਈ ਰਹੇਗੀ। ਸੋਮਵਾਰ ਨੂੰ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਸਕਦਾ ਹੈ।

ਹਾਲਾਂਕਿ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਹਿਮਾਚਲ ਦੇ ਨਾਲ ਲੱਗਦੇ ਪੰਜਾਬ ਦੇ ਕੁਝ ਇਲਾਕਿਆਂ ‘ਚ ਬਾਰਿਸ਼ ਦੇ ਨਾਲ-ਨਾਲ ਬੱਦਲ ਛਾਏ ਰਹਿ ਸਕਦੇ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਧੁੰਦ ਦੌਰਾਨ ਵਾਹਨ ਚਾਲਕਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਦੇਸ਼ ਦੇ ਕਈ ਹਿੱਸਿਆਂ ਵਿਚ ਠੰਡ ਅਤੇ ਧੁੰਦ ਨੇ ਸਥਾਈ ਡੇਰੇ ਲਾਏ ਹੋਏ ਹਨ। ਠੰਡੀਆਂ ਹਵਾਵਾਂ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ।

ਤਾਮਿਲਨਾਡੂ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਭਾਰੀ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਪੈਦਾ ਹੋ ਗਈ ਹੈ, ਜਿਸ ਕਾਰਨ ਆਵਾਜਾਈ ਵਿੱਚ ਭਾਰੀ ਦਿੱਕਤਾਂ ਆ ਰਹੀਆਂ ਹਨ। ਭਾਰੀ ਮੀਂਹ ਕਾਰਨ ਥੂਥੂਕੁੜੀ ਜ਼ਿਲ੍ਹੇ ਦੇ ਜ਼ਿਲ੍ਹਾ ਕੁਲੈਕਟਰ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਅੱਜ 18 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।