Connect with us

ENTERTAINMENT

ਮਸ਼ਹੂਰ ਅਦਾਕਾਰ ਜਸਵਿੰਦਰ ਭੱਲਾ ਦਾ ਹੋਇਆ ਦਿਹਾਂਤ

Published

on

ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਜਸਵਿੰਦਰ ਭੱਲਾ ਦਾ ਦਿਹਾਂਤ ਹੋ ਗਿਆ ਹੈ। ਪੂਰੇ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ। ਪੰਜਾਬੀ ਇੰਡਸਟਰੀ ਨੂੰ ਬਹੁਤ ਵੱਡਾ ਘਾਟਾ ਹੋਇਆ ਹੈ। ਕਈ ਦਿਨਾਂ ਤੋਂ ਇਲਾਜ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਇਲਾਜ ਦੌਰਾਨ ਅੱਜ ਉਨ੍ਹਾਂ ਦੀ ਮੌਤ ਹੋ ਗਈ ਹੈ।

ਹੁਣ ਤਕ ਉਨ੍ਹਾਂ ਨੇ ਕਈ ਵੱਡੀਆਂ ਫ਼ਿਲਮਾਂ ਕਰ ਲਈਆਂ ਹਨ।

‘ਮੇਲ ਕਰਾਦੇ ਰੱਬਾ’, ‘ਜੱਟ ਐਂਡ ਜੂਲੀਅਟ’, ‘ਕੈਰੀ ਆਨ ਜੱਟਾ’, ‘ਗੋਲਕ ਬੁਗਨੀ ਬੈਂਕ ਤੇ ਬਟੂਆ ਵਰਗੀਆਂ ਕਈ ਹਿੱਟ ਫਿਲਮਾਂ ਲਈ ਜਾਣੇ ਜਾਂਦੇ ਪੰਜਾਬੀ ਅਦਾਕਾਰ-ਕਾਮੇਡੀਅਨ ਜਸਵਿੰਦਰ ਭੱਲਾ ਇਸ ਫ਼ਾਨੀ ਜਹਾਨ ਨੂੰ ਅਲਵਿਦਾ ਕਰ ਗਏ ਹਨ।

ਜਸਵਿੰਦਰ ਭੱਲਾ 1989 ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਖੇਤੀਬਾੜੀ ਪਸਾਰ ਸਿੱਖਿਆ ਵਿੱਚ ਲੈਕਚਰਾਰ ਵਜੋਂ ਸ਼ਾਮਲ ਹੋਏ ਅਤੇ 2020 ਵਿੱਚ ਵਿਭਾਗ ਦੇ ਮੁਖੀ ਵਜੋਂ ਸੇਵਾਮੁਕਤ ਹੋਏ। ਇਨ੍ਹਾਂ ਨੂੰ ਮੁੱਖ ਤੌਰ ਤੇ ਆਪਣੇ ਪ੍ਰੋਗਰਾਮ ਛਣਕਾਟਾ ਅਤੇ ਕਿਰਦਾਰ ਚਾਚਾ ਚਤਰਾ ਕਰਕੇ ਜਾਣਿਆ ਜਾਂਦਾ ਹੈ। ਇਨ੍ਹਾਂ ਨੇ ਪਹਿਲੀ ਵਾਰੀ 1988 ਵਿਚ ਚਾਚਾ ਚਤਰਾ ਦੇ ਕਿਰਦਾਰ ਵਜੋਂ ਛਣਕਾਟਾ ਨਾਲ ਆਪਣਾ ਕਲਾਕਾਰ ਜੀਵਨ ਸ਼ੁਰੂ ਕੀਤਾ ਸੀ ਜਿਸ ਵਿੱਚ ਇਹਨਾਂ ਦੇ ਮੁੱਖ ਸਾਥੀ ਕਲਾਕਾਰ ਬਾਲ ਮੁਕੰਦ ਸ਼ਰਮਾ ਅਤੇ ਨੀਲੂ ਸਨ।
ਪੰਜਾਬੀ ਫਿਲਮਾਂ ਵਿੱਚ ਇਨ੍ਹਾਂ ਨੇ ਆਪਣੀ ਸ਼ੁਰੂਆਤ ਫ਼ਿਲਮ “ਦੁੱਲਾ ਭੱਟੀ” ਤੋਂ ਕੀਤੀ। ਇਸ ਤੋਂ ਬਾਅਦ ਇਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ਵਿੱਚ ਵੀ ਕੰਮ ਕੀਤਾ ਜਿੰਨਾਂ ਵਿੱਚ ਚੱਕ ਦੇ ਫੱਟੇ, ਕੈਰੀ ਆਨ ਜੱਟਾ, ਡੈਡੀ ਕੂਲ ਮੁੰਡੇ ਫ਼ੂਲ ਆਦਿ ਫ਼ਿਲਮਾਂ ਬਹੁਤ ਮਕਬੂਲ ਹੋਈਆਂ ਹਨ।

ਜਸਵਿੰਦਰ ਭੱਲਾ ਨੇ BSc ਖੇਤੀਬਾੜੀ (ਆਨਰਜ਼) ਅਤੇ MSc (ਐਕਸਟੈਂਸ਼ਨ ਐਜੂਕੇਸ਼ਨ) ਦੀ ਡਿਗਰੀ 1982 ਅਤੇ 1985 ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਪ੍ਰਾਪਤ ਕੀਤੀ। ਪੀਏਯੂ ਵਿੱਚ ਦਾਖਲ ਹੋਣ ਤੋਂ ਪਹਿਲਾਂ, ਉਨ੍ਹਾਂ ਨੇ ਖੇਤੀਬਾੜੀ ਵਿਭਾਗ, ਪੰਜਾਬ ਵਿੱਚ ਪੰਜ ਸਾਲ ਤੱਕ ਏ.ਆਈ/ਏ.ਡੀ.ੳ ਵਜੋਂ ਸੇਵਾ ਨਿਭਾਈ। ਉਹ ਸਾਲ 1989 ਵਿਚ ਪੀ ਏ ਯੂ ਦੇ ਡਿਪਾਰਟਮੈਂਟ ਆਫ ਐਕਸਟੈਂਸ਼ਨ ਐਜੂਕੇਸ਼ਨ ਵਿਚ ਸਹਾਇਕ ਪ੍ਰੋਫੈਸਰ ਦੇ ਤੌਰ ਤੇ ਸ਼ਾਮਲ ਹੋਏ ਤੇ ਆਪਣੀ ਪੀਐਚ.ਡੀ. (ਐਗਰੀ. ਐਕਸਟੈਂਸ਼ਨ) ਸਾਲ 2000 ਦੇ ਦੌਰਾਨ ਸੀਸੀਐਸਯੂ, ਮੇਰਠ ਤੋਂ ਇਕ ਸੇਵਾ-ਦੋਰਾਨ ਵਿਦਿਆਰਥੀ ਦੇ ਤੌਰ ‘ਤੇ ਪੂਰੀ ਕੀਤੀ।