ENTERTAINMENT
ਮਸ਼ਹੂਰ ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ‘ਤੇ ਹੋਇਆ ਜਾਨਲੇਵਾ ਹਮਲਾ
ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਬੁੱਧਵਾਰ ਅੱਧੀ ਰਾਤ ਨੂੰ ਉਨ੍ਹਾਂ ਦੇ ਘਰ ਵਿਚ ਵੜ ਗਿਆ ਤੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ 2 ਵਜੇ ਇਕ ਚੋਰ ਸੈਫ਼ ਅਲੀ ਖ਼ਾਨ ਦੇ ਮੁੰਬਈ ਦੇ ਬਾਂਦਰਾ ਸਥਿਤ ਘਰ ਵਿਚ ਆ ਵੜਿਆ ਤੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕ ਦਿਆਤਾ। ਇਸ ਵਿਚ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਲੀਲਾਵਤੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਇਸ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। ਬਾਂਦਰਾ ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹੈਰਾਨੀ ਦੀ ਗੱਲ ਹੈ ਕਿ ਚੋਰ ਸੈਫ਼ ਅਲੀ ਖ਼ਾਨ ਦੇ ਘਰ ਵਿਚ ਵੜਿਆ, ਉਨ੍ਹਾਂ ‘ਤੇ ਹਮਲਾ ਕੀਤਾ ਤੇ ਫ਼ਿਰ ਉੱਥੋਂ ਫ਼ਰਾਰ ਵੀ ਹੋ ਗਿਆ, ਪਰ ਉਸ ਨੂੰ ਕਿਸੇ ਨੇ ਵੇਖਿਆ ਤਕ ਨਹੀਂ। ਫ਼ਿਲਹਾਲ ਪੁਲਸ ਵੱਲੋਂ ਹਰ ਐਂਗਲ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਬਾਲੀਵੁੱਡ ਦੇ ਸਿਤਾਰਿਆਂ ਵਿੱਚ ਸ਼ੁਮਾਰ ਸੈਫ ਅਲੀ ਖਾਨ ਦੇ ਉੱਤੇ ਮੁੰਬਈ ਸਥਿਤ ਉਨ੍ਹਾਂ ਦੇ ਘਰ ਵਿੱਚ ਦਾਖਿਲ ਹੋਕੇ ਹੀ ਇੱਕ ਸ਼ਖ਼ਸ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਲਗਾਤਾਰ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਹਮਲੇ ਮਗਰੋਂ ਸੈਫ ਅਲੀ ਖਾਨ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਅੰਦਰ ਦਾਖਿਲ ਵੀ ਕਰਵਾਇਆ ਗਿਆ ਹੈ।ਨਿਊਜ਼ ਏਜੰਸੀ ANI ਮੁਤਾਬਿਕ ਦੇਰ ਰਾਤ ਇੱਕ ਅਣਜਾਣ ਵਿਅਕਤੀ ਅਦਾਕਾਰ ਸੈਫ ਅਲੀ ਖਾਨ ਦੇ ਘਰ ਵਿੱਚ ਦਾਖਲ ਹੋਇਆ ਅਤੇ ਉਸਦੀ ਨੌਕਰਾਣੀ ਨਾਲ ਬਹਿਸ ਕੀਤੀ। ਜਦੋਂ ਅਦਾਕਾਰ ਸੈਫ ਅਲੀ ਖਾਨ ਨੇ ਦਖਲ ਦੇਣ ਅਤੇ ਉਸ ਆਦਮੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਸੈਫ ਅਲੀ ਖਾਨ ‘ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਜ਼ਖਮੀ ਕਰ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਸਾਰੀ ਜਾਣਕਾਰੀ ਮੁੰਬਈ ਪੁਲਿਸ ਵੱਲੋਂ ਸਾਂਝੀ ਕੀਤੀ ਗਈ ਹੈ।
ਅਦਾਕਾਰ ਸੈਫ ਅਲੀ ਖਾਨ ‘ਤੇ ਬੀਤੀ ਰਾਤ ਚਾਕੂ ਨਾਲ ਹਮਲਾ ਕੀਤਾ ਗਿਆ। ਰਾਤ 2.30 ਵਜੇ ਮੁੰਬਈ ਦੇ ਬਾਂਦਰਾ ਸਥਿਤ ਸੈਫ ਅਤੇ ਕਰੀਨਾ ਦੇ ਬੰਗਲੇ ‘ਚ ਚੋਰ ਦਾਖਲ ਹੋਏ ਅਤੇ ਸੈਫ ‘ਤੇ ਹਮਲਾ ਕਰ ਦਿੱਤਾ।ਅਦਾਕਾਰ ਨੂੰ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਹ ਖਤਰੇ ਤੋਂ ਬਾਹਰ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਘਟਨਾ ਦੇ ਸਮੇਂ ਪਰਿਵਾਰ ਦੇ ਬਾਕੀ ਮੈਂਬਰ ਕਿੱਥੇ ਸਨ। ਹੁਣ ਤੱਕ ਦੀ ਜਾਣਕਾਰੀ ਮੁਤਾਬਕ ਸੈਫ ਅਲੀ ਖਾਨ ਦੀ ਗਰਦਨ ‘ਚ 10 ਸੈਂਟੀਮੀਟਰ ਦਾ ਜ਼ਖਮ ਹੈ। ਪਿੱਠ ‘ਤੇ ਵੀ ਜ਼ਖ਼ਮ ਹੈ। ਉਸ ਦੀ ਪਿੱਠ ਵਿਚ ਕੋਈ ਤਿੱਖੀ ਚੀਜ਼ ਵੜ ਗਈ ਸੀ, ਜਿਸ ਨੂੰ ਡਾਕਟਰਾਂ ਨੇ ਆਪ੍ਰੇਸ਼ਨ ਕਰਕੇ ਬਾਹਰ ਕੱਢ ਦਿੱਤਾ।
ਰਾਤ ਨੂੰ ਜਦੋਂ ਚੋਰ ਘਰ ਵਿਚ ਦਾਖਲ ਹੋਇਆ ਤਾਂ ਉਸ ਦਾ ਸਾਹਮਣਾ ਸੈਫ ਨਾਲ ਹੋ ਗਿਆ। ਦੋਵਾਂ ਵਿਚਾਲੇ ਹੱਥੋਪਾਈ ਹੋ ਗਈ। ਜਦੋਂ ਚੋਰ ਕਮਜ਼ੋਰ ਹੋਣ ਲੱਗਾ ਤਾਂ ਉਸ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਪੁਲਿਸ ਦੇ ਅਧਿਕਾਰਤ ਬਿਆਨ ਦੀ ਉਡੀਕ ਹੈ।ਸੈਫ ‘ਤੇ ਹਮਲਾ ਕਰਨ ਤੋਂ ਪਹਿਲਾਂ ਚੋਰ ਦਾ ਸਾਹਮਣਾ ਘਰ ਦੀ ਇੱਕ ਨੌਕਰਾਣੀ ਨਾਲ ਹੋਇਆ ਸੀ। ਚੋਰ ਅਤੇ ਨੌਕਰਾਣੀ ਵਿਚਕਾਰ ਬਹਿਸ ਹੋ ਗਈ, ਫਿਰ ਸੈਫ ਨੇ ਉੱਥੇ ਪਹੁੰਚ ਕੇ ਚੋਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ।