Uncategorized
ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਮਾਤਾ ਵੈਸ਼ਨੋ ਦੇਵੀ ਦੇ ਕੀਤੇ ਦਰਸ਼ਨ

ਮਸ਼ਹੂਰ ਭਾਰਤੀ ਕਾਮੇਡੀਅਨ ਕਪਿਲ ਸ਼ਰਮਾ ਅੱਜ ਸਵੇਰੇ ਨਵਰਾਤਰੀ ਦੇ ਖਾਸ ਮੌਕੇ ‘ਤੇ ਮਾਤਾ ਵੈਸ਼ਨੋ ਦੇਵੀ ਭਵਨ ਪਹੁੰਚੇ। ਇਸ ਦੌਰਾਨ ਉਨ੍ਹਾਂ ਮਾਤਾ ਦਾ ਆਸ਼ੀਰਵਾਦ ਲਿਆ ਅਤੇ ਸਾਰਿਆਂ ਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ।
ਵੈਸ਼ਨੋ ਦੇਵੀ ਮੰਦਰ ‘ਚ ਕਪਿਲ ਸ਼ਰਮਾ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਵੈਸ਼ਨੋ ਦੇਵੀ ਮੰਦਰ ‘ਚ ਕਪਿਲ ਸ਼ਰਮਾ ਲਾਲ ਅਤੇ ਕਰੀਮ ਰੰਗ ਦਾ ਪ੍ਰਿੰਟਿਡ ਕੁੜਤਾ ਪਜਾਮਾ ਪਹਿਨੇ ਨਜ਼ਰ ਆ ਰਹੇ ਹਨ।
ਉਨ੍ਹਾਂ ਨੇ ਮੰਦਰ ‘ਚ ਆਪਣੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਵੀ ਖਿਚਵਾਈਆਂ ਅਤੇ ‘ਜੈ ਮਾਤਾ ਦੀ’ ਕਹਿ ਕੇ ਸਾਰਿਆਂ ਨੂੰ ਵਧਾਈ ਦਿੱਤੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।