Corona Virus
ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸੰਗੀਤਕਾਰ ਵਾਜਿਦ ਦਾ ਹੋਇਆ ਦਿਹਾਂਤ

ਚੰਡੀਗੜ੍ਹ, 1 ਜੂਨ : ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸੰਗੀਤਕਾਰ ਸਾਜਿਦ ਵਾਜਿਦ ਵਿਚੋਂ ਵਾਜਿਦ ਦੀ ਮੁੰਬਈ ਦੇ ਕੋਕੀਲਾਬੇਨ ਹਸਪਤਾਲ ਵਿਚ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਦਿਲ ਦਾ ਦੌਰਾ ਪੈਣ ਕਾਰਨ ਵਾਜਿਦ ਦੀ ਮੌਤ ਹੋ ਗਈ ਹੈ।ਡਾਕਟਰਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਟੀਮ ਵਾਜਿਦ ਦਾ ਕੋਰੋਨਾ ਟੈਸਟ ਵੀ ਕਰਵਾਏਗੀ।
ਜਾਣਕਾਰੀ ਦੇ ਅਨੁਸਾਰ ਸਿਹਤ ਠੀਕ ਹੋਣ ਨਾ ਕਾਰਨ ਵਾਜਿਦ ਨੂੰ ਕੱਲ੍ਹ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ। ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸਲਮਾਨ ਖਾਨ ਵਾਜਿਦ ਦੇ ਬਹੁਤ ਨਜ਼ਦੀਕ ਸਨ।