Punjab
ਪੰਜਾਬ ਦੇ ਪ੍ਰਸਿੱਧ ਗੀਤਕਾਰ ਦੇਵ ਥਰੀਕਿਆਂ ਵਾਲਾ ਦਾ ਹੋਇਆ ਦੇਹਾਂਤ

ਚੰਡੀਗੜ੍ਹ: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਦੇਵ ਥਰੀਕਿਆਂ ਵਾਲਾ ਇਸ ਦੁਨੀਆਂ ਵਿੱਚ ਨਹੀਂ ਰਹੇ। ਜਾਣਕਾਰੀ ਅਨੁਸਾਰ ਅੱਜ ਸਵੇਰੇ 2:30 ਵਜੇ ਦੇ ਕਰੀਬ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਹ 83 ਸਾਲ ਦੇ ਸਨ। ਇਸ ਦੇ ਨਾਲ ਹੀ ਅੱਜ ਦੁਪਹਿਰ ਕਰੀਬ 2 ਵਜੇ ਪਿੰਡ ਥਰੀਕੇ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
Continue Reading