Connect with us

punjab

ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀ ਏ ਡਿਪਟੀ ਵੋਹਰਾ ਦੀ ਸੜਕ ਹਾਦਸੇ ‘ਚ ਮੌਤ

Published

on

ਜਲੰਧਰ :ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਦੇ ਪੀ ਏ ਡਿਪਟੀ ਵੋਹਰਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਰਣਜੀਤ ਬਾਵਾ ਦੇ ਸ਼ੋਅ ਦੀ ਸਮਾਪਤੀ ਮਗਰੋਂ ਡਿਪਟੀ ਵੋਹਰਾ ਆਪਣੇ ਘਰ ਬਟਾਲਾ ਵਿਖੇ ਆ ਰਿਹਾ ਸੀ। ਇਸ ਦੌਰਾਨ ਰਾਤ ਸਾਢੇ 10 ਵਜੇ ਦੇ ਕਰੀਬ ਉਸ ਦੀ ਕਾਰ ਜਲੰਧਰ ਦੇ ਮਕਸੂਦਾਂ ਬਾਈਪਾਸ ਉਤੇ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸ ਦਈਏ ਕਿ ਮੈਨੇਜਰ ਡਿਪਟੀ ਵੋਹਰਾ ਦਾ ਅਜੇ ਕੱਲ੍ਹ ਹੀ ਜਨਮ ਦਿਨ ਸੀ, ਤੇ ਉਸੇ ਦਿਨ ਆਹ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਿਕ ਹਾਦਸਾ ਇੰਨਾਂ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਤੇ ਰਾਹਗੀਰਾਂ ਵੱਲੋਂ ਕਾਰ ਵਿਚ ਫਸੇ ਡਿਪਟੀ ਵੋਹਰਾ ਨੂੰ ਖਿੱਚ ਕੇ ਬਾਹਰ ਕੱਢ ਕੇ ਨਿਜੀ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।