Connect with us

Uncategorized

BREAKING: ਕਸੂਤੇ ਫਸੇ ਮਸ਼ਹੂਰ ਪੰਜਾਬੀ ਗਾਇਕ ਸਿੱਪੀ ਗਿੱਲ

Published

on

18ਅਕਤੂਬਰ 2023: ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ।ਦਰਅਸਲ ਸਿੱਪੀ ‘ਤੇ  ਦੋਸਤਾਂ ਨਾਲ ਮਿਲ ਕੇ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦਾ ਦੋਸ਼ ਹੈ।

ਜਾਣਕਾਰੀ ਅਨੁਸਾਰ ਕੁਝ ਪੁਰਾਣੀ ਰੰਜਿਸ਼ ਕਾਰਨ ਸਿੱਪੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮੋਹਾਲੀ ਦੀ ਹੋਮਲੈਂਡ ਸੁਸਾਇਟੀ ‘ਚ ਇਕ ਵਿਅਕਤੀ ਨੂੰ ਘੇਰ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ, ਜਿਸ ਤੋਂ ਬਾਅਦ ਪੁਲਸ ਨੇ ਸਿੱਪੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿੱਪੀ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਕੋਲ ਜਾਨੋਂ ਮਾਰਨ ਦੀਆਂ ਧਮਕੀਆਂ ਦੀ ਸ਼ਿਕਾਇਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਵੀ ਕੀਤੀ ਸੀ। ਸਿੱਪੀ ‘ਤੇ ਭੜਕਾਊ ਗੀਤ ਰਿਲੀਜ਼ ਕਰਨ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ।