Punjab
SAD NEWS: ਰਾਜੌਰੀ ‘ਚ ਸ਼ਹੀਦ ਹੋਏ ਪੰਜਾਬ ਦੇ ਜਵਾਨ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ
ਧੂਰੀ 29 2023 ਅਕਤੂਬਰ : ਜੰਮੂ ਦੇ ਰਾਜੌਰੀ ਇਲਾਕੇ ਵਿੱਚ ਸ਼ਹੀਦ ਹੋਏ ਧੂਰੀ ਦੇ ਪਿੰਡ ਭਸੌੜ ਦੇ 5 ਸਾਲਾ ਕਾਂਸਟੇਬਲ ਹਰਸਿਮਰਨ ਸਿੰਘ ਨੂੰ ਅੱਜ ਉਸ ਦੇ ਜੱਦੀ ਪਿੰਡ ਵਿੱਚ ਅੰਤਿਮ ਸੰਸਕਾਰ ਮੌਕੇ ਸੈਂਕੜੇ ਹੰਝੂਆਂ ਭਰੀਆਂ ਅੱਖਾਂ ਨਾਲ ਅਲਵਿਦਾ ਕਹਿ ਦਿੱਤਾ ਗਿਆ ਹੈ । ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦ ਹਰਸਿਮਰਨ ਸਿੰਘ ਨੂੰ ਹਥਿਆਰਬੰਦ ਸਲਾਮੀ ਦਿੱਤੀ ਗਈ।
ਸਸਕਾਰ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਤਰਫੋਂ ਪੁੱਜੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਹਰਸਿਮਰਨ ਸਿੰਘ ਦੀ ਮ੍ਰਿਤਕ ਦੇਹ ’ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਪ੍ਰੋਫੈਸਰ ਓਮਕਾਰ ਸਿੰਘ ਅਤੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (ਜ) ਅਨਮੋਲ ਸਿੰਘ ਧਾਲੀਵਾਲ ਨੇ ਵੀ ਫੁੱਲ ਮਾਲਾਵਾਂ ਪਾ ਕੇ ਸ਼ਹੀਦ ਨੂੰ ਸਲਾਮੀ ਦਿੱਤੀ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਹਰਸਿਮਰਨ ਸਿੰਘ ਨੇ ਦੇਸ਼ ਦੀ ਰੱਖਿਆ ਅਤੇ ਸੇਵਾ ਲਈ ਆਪਣਾ ਬਲਿਦਾਨ ਦਿੱਤਾ ਹੈ, ਇਸ ਲਈ ਉਹ ਪੰਜਾਬ ਦੇ ਨਹੀਂ ਸਗੋਂ ਪੂਰੇ ਦੇਸ਼ ਦੇ ਸ਼ਹੀਦ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਹਰਸਿਮਰਨ ਸਿੰਘ ਦੀ ਸ਼ਹਾਦਤ ਉਨ੍ਹਾਂ ਦੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਦੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।