Connect with us

Punjab

ਅਫੀਮ ਦੇ ਬੂਟਿਆਂ ਸਮੇਤ ਕਿਸਾਨ ਕਾਬੂ

Published

on

19 ਮਾਰਚ 2024: ਜਲਾਲਾਬਾਦ ਦੇ ਸਰਹੱਦੀ ਪਿੰਡ ਢਾਣੀ ਬਚਨ ਸਿੰਘ ਵਿਖੇ ਸ਼ਾਮ ਸਮੇਂ ਪੁਲਿਸ ਅਤੇ ਬੀਐਸਐਫ ਦੇ ਵੱਲੋਂ ਸਾਂਝੇ ਤੌਰ ਤੇ ਦੌਰਾ ਕੀਤਾ ਜਾ ਰਿਹਾ ਸੀ| ਤਾਂ ਇਸੇ ਦੌਰਾਨ ਗੁਪਤ ਸੂਚਨਾ ਮਿਲੀ ਕਿ ਟਾਣੀ ਬਚਨ ਸਿੰਘ ਵਿਖੇ ਇੱਕ ਸ਼ਖਸ ਦੇ ਵੱਲੋਂ ਆਪਣੇ ਖੇਤਾਂ ਦੇ ਵਿੱਚ ਅਫੀਮ ਦੇ ਬੂਟੇ ਲਗਾਏ ਹੋਏ ਹਨ| ਜਿਸ ਤੋਂ ਬਾਅਦ ਬੀਐਸਐਫ ਅਤੇ ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਦੇ ਵੱਲੋਂ ਸਾਂਝੇ ਤੌਰ ਤੇ ਸਰਚ ਕੀਤੀ ਗਈ ਤਾਂ 1200 ਦੇ ਕਰੀਬ ਅਫੀਮ ਦੇ ਬੂਟੇ ਬਰਾਮਦ ਹੋਏ| ਇਸ ਦੇ ਨਾਲ ਹੀ ਇਹਨਾਂ ਬੂਟਿਆਂ ਦਾ ਵਜ਼ਨ 13 ਕਿਲੋ 400 ਗ੍ਰਾਮ ਦੱਸਿਆ ਜਾ ਰਿਹਾ ਪੁਲਿਸ ਦੇ ਵੱਲੋਂ ਕਾਰਵਾਈ ਕਰਦੇ ਹੋਏ ਫੌਰੀ ਤੌਰ ਤੇ ਅਫੀਮ ਦੀ ਖੇਤੀ ਕਰਨ ਵਾਲੇ ਸ਼ਖਸ ਨੂੰ ਵੀ ਕਾਬੂ ਕਰ ਲਿਆ ਗਿਆ।

ਦੱਸ ਦਈਏ ਕਿ ਇਸ ਸਬੰਧ ਦੇ ਵਿੱਚ ਥਾਣਾ ਸਦਰ ਜਲਾਲਾਬਾਦ ਵਿਖੇ ਪੁਲਿਸ ਦੇ ਵੱਲੋਂ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਧਰ ਅਫੀਮ ਦੇ ਬੂਟਿਆਂ ਦੇ ਨਾਲ ਕਾਬੂ ਕੀਤੇ ਸ਼ਖਸ ਨੇ ਵੀ ਆਪਣਾ ਬਿਆਨ ਦਿੱਤਾ ਉਸ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪੋਸਤ ਖਾ ਰਿਹਾ ਹੈ| ਉਹ ਆਦੀ ਹੈ ਹੁਣ ਪੋਸਟ ਬਹੁਤ ਮਹਿੰਗਾ ਹੈ ਅਤੇ ਮਿਲਦਾ ਵੀ ਨਹੀਂ ਜਿਸ ਦੇ ਚਲਦੇ ਉਸ ਦੇ ਵੱਲੋਂ ਆਪਣੇ ਖੇਤ ਦੇ ਵਿੱਚ ਹੀ ਇਹ ਬੂਟੇ ਲਗਾ ਲਏ ਗਏ ਸਨ|

ਉਸਨੇ ਦੱਸਿਆ ਕਿ ਉਹ ਛੋਟਾ ਕਿਸਾਨ ਹੈ ਸਾਢੇ ਤਿੰਨ ਕਿੱਲੇ ਜ਼ਮੀਨ ਹੈ ਅਤੇ ਦਿਹਾੜੀ ਦੱਪਾ ਕਰਦਾ ਹੈ।ਇਸ ਮਾਮਲੇ ਤੇ ਚੌਂਕੀ ਘੁਬਾਇਆ ਦੇ ਇੰਚਾਰਜ ਦਾ ਬਿਆਨ ਸਾਹਮਣੇ ਆਇਆ ਉਹਨਾਂ ਨੇ ਕਿਹਾ ਕਿ ਇਸ ਸ਼ਖਸ ਦੇ ਖਿਲਾਫ ਐਨਡੀਪੀਐਸ ਦੇ ਤਹਿਤ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਨੂੰ ਅਮਲ ਦੇ ਵਿੱਚ ਲਿਆਂਦਾ ਜਾ ਰਿਹਾ ਹੈ।