Punjab
ਕਿਸਾਨ ਅੰਦੋਲਨ : ਪਟਿਆਲਾ ਧਰਨੇ ‘ਚ ਕਿਸਾਨ ਦੀ ਹੋਈ ਮੌਤ
19 ਫਰਵਰੀ 2024: ਪਟਿਆਲਾ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਅੱਗੇ ਧਰਨਾ ਦੇ ਰਹੇ ਕਿਸਾਨ ਨਰਿੰਦਰ ਪਾਲ ਦੀ ਮੌਤ ਹੋ ਗਈ ਹੈ। ਨਰਿੰਦਰ ਪਾਲ ਕੱਲ ਸ਼ਾਮ (18/02/2024) ਨੂੰ ਕੈਪਟਨ ਦੇ ਮਹਿਲ ਅੱਗੇ ਲੱਗੇ ਮੋਰਚੇ ‘ਚ ਬੈਠੇ ਹੋਏ ਸਨ ਕਿ ਅਚਾਨਕ ਤਬੀਅਤ ਖ਼ਰਾਬ ਹੋ ਗਈ| ਉਸ ਤੋਂ ਬਾਅਦ ਇਲਾਜ਼ ਲਈ ਜਦੋਂ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਲਿਆਂਦਾ ਗਿਆ ਤਾਂ ਤਕਰੀਬਨ 10:30 ਵਜੇ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਤ ਕਰ ਦਿੱਤਾ ਗਿਆ।
ਨਰਿੰਦਰ ਪਾਲ ਦੀ ਮ੍ਰਿਤਕ ਦੇਹ ਨੂੰ ਰਾਜਿੰਦਰ ਹਸਪਤਾਲ ਪਟਿਆਲਾ ਵਿਚ ਰਖਵਾਇਆ ਗਿਆ ਹੈ ਅਤੇ ਉੱਥੇ ਲਗਾਤਾਰ ਲੋਕਾਂ ਦਾ ਇਕੱਠ ਹੋ ਰਿਹਾ ਹੈ।