Politics
ਕਿਸਾਨਾਂ ਨੇ 25 ਸਤੰਬਰ ਨੂੰ ਕੀਤਾ ਪੰਜਾਬ ਬੰਦ ਦਾ ਐਲਾਨ
ਮੋਗਾ ‘ਚ 30 ਕਿਸਾਨ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ

ਖੇਤੀ ਆਰਡੀਨੈਂਸ ਖਿਲਾਫ ਕਿਸਾਨ ਜੱਥੇਬੰਦੀਆਂ ਦੀ ਹੋਈ ਮੀਟਿੰਗ
ਮੋਗਾ ‘ਚ 30 ਕਿਸਾਨ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ
ਕਿਸਾਨਾਂ ਨੇ 25 ਸਤੰਬਰ ਨੂੰ ਪੰਜਾਬ ਬੰਦ ਦਾ ਕੀਤਾ ਐਲਾਨ
ਰੇਲਾਂ ਰੋਕ ਕੇ ਕੇਂਦਰ ਸਰਕਾਰ ਖਿਲਾਫ ਕੀਤਾ ਜਾਵੇਗੀ ਰੋਸ
ਮੋਗਾ,19 ਸਤੰਬਰ:ਖੇਤੀ ਆਰਡੀਨੈਂਸ ਬਿੱਲ ਪਾਸ ਹੋਣ ਦੇ ਬਾਅਦ ਕਿਸਾਨਾਂ ਨੇ ਆਪਣਾ ਸੰਘਰਸ਼ ਹੋਰ ਵੀ ਤਿੱਖਾ ਕਰ ਲਿਆ ਹੈ। ਕਿਸਾਨਾਂ ਦਾ ਸਰਕਾਰ ਪ੍ਰਤੀ ਗੁੱਸਾ ਵੱਧਦਾ ਜਾ ਰਿਹਾ ਹੈ,ਉਹਨਾਂ ਦਾ ਕਹਿਣਾ ਹੈ ਕਿ ਇਹਨਾਂ ਬਿੱਲਾਂ ਦੇ ਲਾਗੂ ਹੋਣ ਨਾਲ ਪੰਜਾਬ ਦੀ ਖੇਤੀ ਅਤੇ ਕਿਸਾਨਾਂ ਤੇ ਮਾਰੂ ਅਸਰ ਪਵੇਗਾ।
ਇਸਦੇ ਚੱਲਦੇ ਹੀ ਇਸ ਆਰਡੀਨੈਂਸ ਦੇ ਖਿਲਾਫ ਕਿਸਾਨ ਹੁਣ ਨਵੀਂ ਰਣਨੀਤੀ ਤਿਆਰ ਕਰ ਰਹੇ ਹਨ। ਅੱਜ ਮੋਗਾ ਵਿੱਚ ਕਿਸਾਨਾਂ ਦੀਆਂ 30 ਜੱਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ ਹੈ,ਜਿਸ ਵਿੱਚ ਤਹਿ ਹੋਇਆ ਕਿ 25 ਸਤੰਬਰ ਨੂੰ ਪੰਜਾਬ ਬੰਦ ਕੀਤਾ ਜਾਵੇਗਾ ਅਤੇ ਰੇਲਾਂ ਵੀ ਰੋਕੀਆਂ ਜਾਣਗੀਆਂ। ਇੱਥੇ ਹਰਸਿਮਰਤ ਬਾਦਲ ਦੇ ਅਸਤੀਫ਼ੇ ਨੂੰ ਮਹਿਜ਼ ਇੱਕ ਡਰਾਮਾ ਦੱਸਿਆ ਅਤੇ ਕਿਸਾਨਾਂ ਨੇ ਸੰਨੀ ਦਿਓਲ ਨੂੰ ਵੀ ਲਾਹਣਤਾਂ ਪਾਉਂਦੇ ਹੋਏ ਕਿਹਾ ਕਿ ਉਹ ਖ਼ੁਦ ਨੂੰ ਪੰਜਾਬ ਦਾ ਪੁੱਤਰ ਕਹਿੰਦਾ ਹੈ ਅਤੇ ਇਸ ਪੰਜਾਬ ਦੇ ਕਿਸਾਨਾਂ ਵਿਰੋਧੀ ਆਰਡੀਨੈਂਸ ਦੀ ਹਿਮਾਇਤ ਕਰਦਾ ਹੈ।
Continue Reading