Corona Virus
ਕਿਸਾਨਾਂ ਨੂੰ ਕੋਵਿਡ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਅਤੇ ਸਵੈ-ਸੁਰੱਖਿਆ ਲਈ ਮਾਸਕ ਪਹਿਨਣ ਦੀ ਅਪੀਲ

ਚੰਡੀਗੜ, 9 ਜੂਨ : ਭਲਕ ਤੋਂ ਸ਼ੁਰੂ ਹੋ ਰਹੇ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਵਿਡ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਿੳੂਬਵੈਲਾਂ ਲਈ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਅਤੇ ਝੋਨੇ ਦੀ ਸਫਲਤਾਪੂਰਵਕਲੁਆਈ ਲਈ ਲੋੜੀਂਦੇ ਪਾਣੀ ਦੀ ਸਪਲਾਈ ਦਾ ਭਰੋਸਾ ਦਿੱਤਾ ਗਿਆ ਹੈ।
ਝੋਨੇ ਦੀ ਲਵਾਈ ਤੋਂ ਪਹਿਲਾਂ ਕਿਸਾਨਾਂ ਨੂੰ ਆਪਣੇ ਸੁਨੇਹੇ ਵਿੱਚ ਮੁੱਖ ਮੰਤਰੀ ਵੱਲੋਂ ਉਨਾਂ ਨੂੰ ਮਾਸਕ ਪਹਿਨਣ ਅਤੇ ਅਧਿਕਾਰੀਆਂ ਵੱਲੋਂ ਸਮੇਂ ਸਮੇਂ ਦਿੱਤੇ ਮਸ਼ਵਰਿਆਂਅਤੇ ਸਿਹਤ ਸੁਰੱਖਿਆ ਪੱਖੋਂ ਜ਼ਰੂਰੀ ਉਪਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਅਪੀਲ ਕੀਤੀ ਗਈ। ਉਨਾਂ ਚੇਤਾਵਨੀ ਦਿੱਤੀ ਕਿ ਜਦੋਂ ਵਿਸ਼ਵ ਅੰਦਰ ਖਾਸਕਰਭਾਰਤ ਵਿੱਚ ਕਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ ਤਾਂ ਪੰਜਾਬ ਇਕੱਲਿਆਂ ਬਚਿਆ ਨਹੀਂ ਰਹਿ ਸਕਦਾ।
ਸਾਉਣੀ ਦੀ ਇਕ ਹੋਰ ਭਰਵੀਂ ਫਸਲ ਲਈ ਸੂਬੇ ਦੇ ਕਿਸਾਨਾਂ, ਜਿਨਾਂ ਵੱਲੋਂ ਕਈ ਔਕੜਾਂ ਦੇ ਬਾਵਜੂਦ ਹਾਲ ਹੀ ਵਿੱਚ ਹਾੜੀ ਦਾ ਸੀਜ਼ਨ ਸਫਲਤਾ ਨਾਲ ਨੇਪਰੇਚਾੜਿਆ ਗਿਆ ਹੈ, ‘ਤੇ ਪੂਰਨ ਭਰੋਸਾ ਪ੍ਰਗਟਾਉਦਿਆਂ ਮੁੱਖ ਮੰਤਰੀ ਨੇ ਸਮੁੱਚੇ ਕਿਸਾਨਾਂ ਨੂੰ ਸਵੈ-ਸੁਰੱਖਿਆ ਲਈ ਸਮਾਜਿਕ ਦੂਰੀ ਦੇ ਨਿਯਮਾਂ ਅਤੇ ਜ਼ਰੂਰੀਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ।
ਕਰੋਨਾ ਸੰਕਟ ਦੇ ਦਰਮਿਆਨ ਪੰਜਾਬ ਵਿਚ ਸੂਬੇ ਭਰ ਦੀਆਂ 4000 ਮੰਡੀਆਂ ਵਿੱਚੋਂ ਕਰੋਨਾਂ ਦਾ ਇਕ ਵੀ ਕੇਸ ਰਿਪੋਰਟ ਹੋਣ ਤੋਂ ਬਿਨਾਂ 128 ਲੱਖ ਮੀਟਰਿਕ ਟਨਕਣਕ ਦੀ ਖਰੀਦ ਸਫਲਤਾਪੂਰਵਕ ਮੁਕੰਮਲ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੂ 40 ਦਿਨਾਂ ਦੀ ਗੁੰਝਲਦਾਰ ਖ੍ਰੀਦ ਪ੍ਰਿਆ, ਜਿਸਨੂੰ ਕਿਸਾਨਾਂ ਵੱਲੋਂਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਦਿਆਂ ਨੇਪਰੇ ਚੜਾਇਆ ਗਿਆ, ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਫਲਤਾ ਸਹਿਤ ਪਾਲਣਾ ਨੂੰ ਦਰਸਾਉਦਾ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਸ਼ੁਰੂਆਤੀ ਨਤੀਜਿਆਂ ਉਪਰ ਸੰਤੁਸ਼ਟੀ ਜ਼ਾਹਿਰ ਕੀਤੀ ਗਈ ਜਿਸ ਖਾਤਰ ਪੰਜਾਬ ਸਰਕਾਰ ਵੱਲੋਂ ਇਸਸੀਜ਼ਨ ਲਈ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨਾਂ ਕਿਹਾ ਕਿ ਇਸ ਤਰੀਕੇ ਝੋਨੇ ਨੂੰ ਪਾਣੀ ਦੀ ਘੱਟ ਜ਼ਰੂਰਤ ਪੈਣ ਕਾਰਨ ਨਤੀਜੇਉਤਸ਼ਾਹ ਭਰੇ ਹਨ। ਸੂਬਾ ਸਰਕਾਰ ਕਿਰਤੀਆਂ ਦੀ ਕਮੀ ਅਤੇ ਹੱਥਾਂ ਰਾਹੀਂ ਰਵਾਇਤੀ ਲੁਆਈ ਵਿੱਚ ਮਹਾਂਮਾਰੀ ਦੇ ਵੱਧ ਖਤਰਿਆ ਨੂੰ ਵੇਖਦਿਆਂ ਕਿਸਾਨਾਂ ਨੂੰ ਇਨਾਂਮਸ਼ੀਨਾਂ ਦੀ ਵਰਤੋਂ ਲਈ ਪ੍ਰੇਰਿਤ ਕਰ ਰਹੀ ਹੈ।