Connect with us

punjab

26 ਜੂਨ ਨੂੰ ਚੰਡੀਗੜ੍ਹ ਕੂਚ ਕਰਨਗੇ ਕਿਸਾਨਾਂ ਦੇ ਕਾਫ਼ਲੇ

Published

on

kisan ekta morcha

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 26 ਜੂਨ ਨੂੰ ਦੇਸ਼-ਭਰ ‘ਚ ‘ਖੇਤੀ ਬਚਾਉ-ਲੋਕਤੰਤਰ ਬਚਾਉ’ ਦਿਵਸ ਮਨਾਉਂਦਿਆਂ ਰਾਜ-ਭਵਨਾਂ ਅੱਗੇ ਪ੍ਰਦਰਸ਼ਨ ਕਰਦਿਆਂ ਗਵਰਨਰਾਂ ਰਾਹੀਂ ਰਾਸ਼ਟਰਪਤੀ ਨੂੰ ਰੋਸ-ਪੱਤਰ ਭੇਜੇ ਜਾਣਗੇ। ਭਾਰਤੀ ਕਿਸਾਨ ਯੂਨੀਅਨ-ਏਕਤਾ ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਦੱਸਿਆ ਕਿ ਉਹਨਾਂ ਦੀ ਜਥੇਬੰਦੀ ਦੇ ਕਾਫ਼ਲੇ ਹਜ਼ਾਰਾਂ ਦੀ ਗਿਣਤੀ ‘ਚ ਚੰਡੀਗੜ੍ਹ ਪਹੁੰਚਣਗੇ। ਇਸ ਸਬੰਧੀ ਤਿਆਰੀਆਂ ਲਈ ਪਿੰਡਾਂ ‘ਚ ਮੀਟਿੰਗਾਂ ਜਾਰੀ ਹਨ। 26 ਜੂਨ ਨੂੰ 11 ਵਜੇ ਗੁਰਦੁਆਰਾ ਅੰਬ ਸਾਹਿਬ, ਮੋਹਾਲੀ ਵਿਖੇ ਪੰਜਾਬ ਦੀਆਂ ਸਾਰੀਆਂ 32 ਕਿਸਾਨ ਅਤੇ ਜਥੇਬੰਦੀਆਂ ਦੇ ਲੀਡਰ ਪਹੁੰਚਣਗੇ ਅਤੇ ਗਵਰਨਰ ਹਾਊਸ ਨੂੰ ਰੋਸ-ਮਾਰਚ ਕੱਢਿਆ ਜਾਵੇਗਾ ਤੇ ਗਵਰਨਰ ਨੂੰ ਰੋਸ ਪੱਤਰ ਦਿੱਤਾ ਜਾਵੇਗਾ। ਇਹ ਰੋਸ ਮਾਰਚ ਗੁਰਦੁਆਰਾ ਅੰਬ ਸਾਹਿਬ ਤੋਂ ਆਪਣੇ-ਆਪਣੇ ਸਾਧਨਾਂ ਰਾਹੀਂ ਗਵਰਨਰ ਹਾਊਸ ਨੂੰ ਕੂਚ ਕਰੇਗਾ।