Punjab
ਪਟਿਆਲਾ ‘ਚ ਕਿਸਾਨ ਪ੍ਰੇਸ਼ਾਨ

ਪਟਿਆਲਾ, 15 ਅਪ੍ਰੈਲ ( ਇੰਦਰ ਸਭਰਵਾਲ) : ਸੂਬੇ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਕਿਸਾਨਾਂ ਦੀ ਕਣਕ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਇਸ ਤੋਂ ਬਾਅਦ ਅੱਜ ਵੀ ਮੁੱਖ ਮੰਤਰੀ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਭਰ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਮੈਂ ਹਮੇਸ਼ਾ ਦੀ ਤਰ੍ਹਾਂ ਆਪਣੇ ਕਿਸਾਨ ਭਰਾਵਾਂ ਨੂੰ ਇਹ ਯਕੀਨ ਦਿਵਾਉਂਦਾ ਹਾਂ ਕਿ ਜਿਵੇਂ ਹਰ ਵਾਰ ਉਨ੍ਹਾਂ ਦੀ ਫ਼ਸਲ ਦੀ ਸਮੇਂ ਸਿਰ ਚੁੱਕਾਈ ਤੇ ਅਦਾਇਗੀ ਦਾ ਧਿਆਨ ਰੱਖਿਆ ਗਿਆ ਹੈ ਇਸ ਵਾਰ ਵੀ ਧਿਆਨ ਰੱਖਿਆ ਜਾਵੇਗਾ ਤੇ ਉਨ੍ਹਾਂ ਦੀ ਫ਼ਸਲ ਦੀ ਸਮੇਂ ਸਿਰ ਚੁੱਕਾਈ ਤੇ ਅਦਾਇਗੀ ਕੀਤੀ ਜਾਵੇਗੀ।

ਪਰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਦੀ ਗੱਲ ਕਰੀਏ ਤਾਂ ਇੱਥੋਂ ਦੀ ਅਨਾਜ ਮੰਡੀ ਵਿਚ ਪਹਿਲੇ ਹੀ ਦਿਨ ਕਿਸਾਨਾਂ ਮੁਤਾਬਿਕ ਇੱਥੇ ਕਣਕ ਲਿਆਉਣ ਅਤੇ ਰੱਖਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਹਾਲੇ ਤੱਕ ਕਿਸਾਨਾਂ ਨੂੰ ਪਾਸ ਜਾਰੀ ਨਹੀਂ ਕੀਤੇ ਗਏ ।