Connect with us

Punjab

ਕਿਸਾਨਾਂ ਨੇ 23 ਮਾਰਚ ਨੂੰ ਸ਼ਹੀਦੇ -ਏ -ਆਜ਼ਮ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦਾ ‌ਸ਼ਹੀਦੀ ਦਿਹਾੜਾ ਮਨਾਉਣ ਦਾ ਕੀਤਾ ਫੈਸਲਾ

Published

on

22 ਮਾਰਚ 2024: ਕਿਸਾਨ ਅੰਦੋਲਨ ਦੇ ਚਲਦਿਆਂ ਕਿਸਾਨ ਦਿੱਲੀ ਵਿਖੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਵੱਖ-ਵੱਖ ਬਾਰਡਰਾਂ ਤੇ ਵੀ ਡਟੇ ਹੋਏ ਹਨ। ਇਹਨਾਂ ਮੋਰਚਿਆਂ ਤੇ ਕਿਸਾਨਾਂ ਵੱਲੋਂ 23 ਮਾਰਚ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦਾ ‌ਸ਼ਹੀਦੀ ਦਿਹਾੜਾ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ ।ਜਿਸ ਦੇ ਤਹਿਤ ਕਿਸਾਨ ਆਗੂ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਜ਼ਿਲ੍ਹਾਂ ਗੁਰਦਾਸਪੁਰ ਦੇ ਪਿੰਡ ਅਠਵਾਲ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਸਹਿਯੋਗੀ ਜਥੇਬੰਦੀ ਕਿਸਾਨ ਯੂਥ ਵਿੰਗ ਦੇ ਸੂਬਾ ਪ੍ਰਧਾਨ ਸ਼ਮਸ਼ੇਰ ਸਿੰਘ ਅਠਵਾਲ ਦੀ ਪ੍ਰਧਾਨਗੀ ਹੇਠ ਇੱਕ ਬੈਠਕ ਆਯੋਜਿਤ ਕੀਤੀ ਗਈ। ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸੁਰਜੀਤ ਸਿੰਘ ਡੱਲੇਵਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਗੁਰਦਾਸਪੁਰ ਪਹੁੰਚੇ ਕਿਸਾਨ ਆਗੂ ਸੁਰਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਸਿਰਫ ਕਿਸਾਨਾਂ ਦਾ ਹੀ ਨਹੀਂ ਪੂਰੇ ਦੇਸ਼ ਦੇ ਲੋਕਾਂ ਦਾ ਅੰਦੋਲਨ ਬਣ ਚੁੱਕਿਆ ਹੈ। ਅਜਿਹਾ ਦੇਸ਼ ਦੇ ਇਤਿਹਾਸ ਵਿੱਚ ਪਹਿਲਾ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ,ਹਰਿਆਣਾ, ਉੱਤਰ ਪ੍ਰਦੇਸ਼ ਹੀ ਨਹੀਂ ਬਲਕਿ ਤਮਿਲਨਾਡੂ ਬਿਹਾਰ ਵਿੱਚ ਵੀ ਵੱਡੇ ਪੱਧਰ ਤੇ ਰੇਲਾਂ ਰੋਕੀਆਂ ਗਈਆਂ ਹਨ। ਅਜਿਹਾ ਇਸ ਲਈ ਹੋਇਆ ਹੈ ਕਿ ਕਿਸਾਨ ਅੰਦੋਲਨ ਸਿਰਫ ਕਿਸਾਨਾਂ ਦਾ ਅੰਦੋਲਨ ਨਹੀਂ ਰਿਹਾ ਬਲਕਿ ਹਰ ਵਰਗ ਦੇ ਲੋਕਾਂ ਦਾ ਸਮਰਥਨ ਕਿਸਾਨਾਂ ਨੂੰ ਮਿਲ ਰਿਹਾ ਹੈ । ਇਸ ਲਈ ਹੁਣ ਅਸੀਂ ਇਸ ਅੰਦੋਲਨ ਵਿੱਚ ਜਿੱਤ ਹਾਸਿਲ ਕਰਕੇ ਹੀ ਪਿੱਛੇ ਮੁੜਾਂਗੇ। ਇਸ ਦੇ ਨਾਲ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ 23 ਮਾਰਚ ਨੂੰ ਕਿਸਾਨਾਂ ਵੱਲੋਂ ਲਾਏ ਗਏ ਵੱਖ ਵੱਖ ਮੋਰਚਿਆਂ ਤੇ ਅਤੇ ਦਿੱਲੀ ਵਿਖੇ ਵੀ ਸ਼ਹੀਦ ਦੇ ਆਜ਼ਮ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਅਤੇ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਲੋਕ ਸ਼ਿਰਕਤ ਕਰਕੇ ਆਪਣਾ ਕਿਸਾਨਾਂ ਪ੍ਰਤੀ ਸਮਰਥਨ ਜਾਹਰ ਕਰਨ।