punjab
ਚੰਡੀਗੜ੍ਹ ‘ਚ ਮੀਟਿੰਗ ਦੌਰਾਨ ਭਾਜਪਾ ਨੇਤਾਵਾਂ ਦਾ ਕਿਸਾਨਾਂ ਵੱਲੋਂ ਵਿਰੋਧ
ਚੰਡੀਗੜ੍ਹ : ਅੱਜ ਕਿਸਾਨਾਂ ਨੇ ਚੰਡੀਗੜ੍ਹ ਵਿਖੇ ਮੀਟਿੰਗ ਕਰਨ ਪਹੁੰਚੇ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਹੈ। ਇਸ ਮੌਕੇ ਕਿਸਾਨਾਂ ਅਤੇ ਪੁਲਿਸ ਦਰਮਿਆਨ ਤਣਾਅ ਵਾਲੀ ਸਥਿਤੀ ਵੀ ਬਣੀ ਹੋਈ ਹੈ।ਜਾਣਕਾਰੀ ਅਨੁਸਾਰ ਚੰਡੀਗੜ੍ਹ ‘ਚ ਅੱਜ ਭਾਜਪਾ ਆਗੂ ਮੀਟਿੰਗ ਕਰਨ ਲਈ ਪਹੁੰਚੇ ਸਨ। ਜਦੋਂ ਇਸ ਗੱਲ ਦੀ ਭਿਣਕ ਕਿਸਾਨਾਂ ਨੂੰ ਲੱਗੀ ਤਾਂ ਵੱਡੀ ਗਿਣਤੀ ਵਿੱਚ ਕਿਸਾਨ ਮੀਟਿੰਗ ਵਾਲੀ ਜਗ੍ਹਾ ‘ਤੇ ਪਹੁੰਚ ਗਏ ਤੇ ਭਾਜਪਾ ਆਗੂਆਂ ਨੂੰ ਘੇਰਾ ਪਾ ਲਿਆ। ਕਿਸਾਨਾਂ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਓਥੇ ਪੁਲਿਸ ਪਹੁੰਚੀ ਹੈ। ਕਿਸਾਨਾਂ ਦੀ ਪੁਲਿਸ ਨਾਲ ਧੱਕਾਮੁੱਕੀ ਵੀ ਹੋਈ ਹੈ। ਇਸ ਮੌਕੇ ਗੁੱਸੇ ਵਿੱਚ ਆਏ ਕਿਸਾਨਾਂ ਨੇ ਬੀਜੇਪੀ ਨੇਤਾਵਾਂ ਦੀਆਂ ਗੱਡੀਆਂ ਦੇ ਸ਼ੀਸ਼ੇ ਤੋੜ ਦਿੱਤੇ ਹਨ। ਇੱਕ ਮਹਿਲਾ ਆਗੂ ਨੂੰ ਗੱਡੀ ਦਰੜਦੀ ਹੋਈ ਅੱਗੇ ਨਿਕਲ ਗਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਭਾਜਪਾ ਆਗੂਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਕੁਝ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਹੈ। ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਸੈਕਟਰ -31 ਦੀ ਚੌਂਕੀ ਲਿਆਂਦਾ ਗਿਆ ਹੈ। ਓਧਰ ਦੂਜੇ ਪਾਸੇ ਸਿਰਸਾ ਦੀ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿੱਚ ਭਾਜਪਾ ਆਗੂਆਂ ਦਾ ਵਿਰੋਧ ਕਰਨ ’ਤੇ ਕਿਸਾਨਾਂ ਉੱਪਰ ਦੇਸ਼ਧ੍ਰੋਹ ਸਮੇਤ ਕਈ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰਨ ਤੇ ਪੰਜ ਕਿਸਾਨਾਂ ਨੂੰ ਜੇਲ੍ਹ ਭੇਜੇ ਜਾਣ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਜ਼ਿਲ੍ਹਾ ਪੁਲਿਸ ਕਪਤਾਨ ਦੇ ਦਫ਼ਤਰ ਦਾ ਘਿਰਾਓ ਕੀਤਾ ਜਾ ਰਿਹਾ ਹੈ।