Connect with us

Punjab

ਕਿਸਾਨਾਂ ਵੱਲੋਂ ਅਕਸ਼ੈ ਕੁਮਾਰ ਦੀ ਫ਼ਿਲਮ ਦਾ ਲੁਧਿਆਣਾ ‘ਚ ਕੀਤਾ ਗਿਆ ਵਿਰੋਧ, ਦਿੱਤਾ ਅਲਟੀਮੇਟਮ

Published

on

ਲੁਧਿਆਣਾ : ਅਕਸ਼ੈ ਕੁਮਾਰ ਦੀ ਫ਼ਿਲਮ ਦਾ ਕਿਸਾਨ ਸਮਰਥਕਾਂ ਵੱਲੋਂ ਅਤੇ ਕੁਝ ਨੌਜਵਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਲੁਧਿਆਣਾ ਦੇ ਪਵੀਲੀਅਨ ਮਾਲ ਵਿੱਚ ਵੀ ਅਕਸ਼ੈ ਕੁਮਾਰ ਦੀ ਲੱਗੀ ਫ਼ਿਲਮ ਦਾ ਵਿਰੋਧ ਕਰਨ ਲਈ ਕੁਝ ਕਿਸਾਨ ਸਮਰਥਕ ਅਤੇ ਨੌਜਵਾਨ ਪਹੁੰਚੇ ਜਿਨ੍ਹਾਂ ਨੇ ਫਿਲਮ ਬੈਨ ਕਰਨ ਦੀ ਮੰਗ ਕੀਤੀ ਅਤੇ ਦੋ ਦਿਨ ਦਾ ਅਲਟੀਮੇਟਮ ਦੇ ਕੇ ਕਿਹਾ ਕਿ ਜੇਕਰ ਫਿਲਮ ਤੇ ਪਾਬੰਦੀ ਨਹੀਂ ਲਗਾਈ ਗਈ ਤਾਂ ਉਹ ਇਸ ਦਾ ਜ਼ੋਰਦਾਰ ਵਿਰੋਧ ਕਰਨਗੇ ਜਿਸ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ,  ਹਾਲਾਂਕਿ ਇਸ ਦੌਰਾਨ ਪੁਲਸ ਫੋਰਸ ਵੀ ਮੌਕੇ ਤੇ ਮੌਜੂਦ ਰਹੀ ਜਿਨ੍ਹਾਂ ਨੇ ਆ ਕੇ ਕਿਸਾਨਾਂ ਨੂੰ ਰੋਕਿਆ।

  
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਨੇ ਕਿਹਾ ਕਿ ਅਕਸ਼ੈ ਕੁਮਾਰ ਪੰਜਾਬੀ ਹੋਣ ਦੇ ਬਾਵਜੂਦ ਕਿਸਾਨਾਂ ਦੇ ਹੱਕ ਚ ਕਦੇ ਵੀ ਨਹੀਂ ਬੋਲੇ ਸਗੋਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਚਮਚਾਗਿਰੀ ਕਰਦੇ ਹਨ ਜਿਸ ਕਰਕੇ ਪੰਜਾਬ ਦੇ ਵਿੱਚ ਅਕਸ਼ੈ ਕੁਮਾਰ ਦੀ ਫ਼ਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਦੇ ਖ਼ਿਲਾਫ਼ ਆਪਣਾ ਵਿਰੋਧ ਜਾਰੀ ਰੱਖਣਗੇ ਅਤੇ ਆਉਂਦੇ ਦਿਨਾਂ ਚ ਜੇਕਰ ਇਹ ਫਿਲਮ ਤੇ ਪਾਬੰਦੀ ਨਹੀਂ ਲਗਾਈ ਗਈ ਅਤੇ ਲੁਧਿਆਣਾ ਤੋਂ ਹੀ ਫ਼ਿਲਮ ਨਹੀਂ ਹਟਾਈ ਗਈ ਤਾਂ ਇਸ ਲਈ ਉਹ ਸਖ਼ਤ ਕਦਮ ਚੁੱਕਣਗੇ ਜਿਸ ਲਈ ਲੁਧਿਆਣਾ ਦਾ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ ਹਾਲਾਂਕਿ ਇਸ ਦੌਰਾਨ ਪੁਲੀਸ ਮੁਲਾਜ਼ਮ ਵੀ ਮੌਕੇ ਤੇ ਮੌਜੂਦ ਰਹੇ ਜਿਨ੍ਹਾਂ ਨੇ ਕਿਹਾ ਕਿ ਅੱਜ ਪੈਵਿਲਿਅਨ ਮਾਲ ਦੇ ਬਾਹਰ ਜੋ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਉਹ ਕਿਸੇ ਫ਼ਿਲਮ ਦੇ ਖ਼ਿਲਾਫ਼ ਸੀ ਅਤੇ ਮਾਲਵੇ ਵਿੱਚ ਕਿਸਾਨਾਂ ਨੇ ਕੋਈ ਨੁਕਸਾਨ ਨਹੀਂ ਕੀਤਾ।